- ਕੇਰਲਾ ਦਾ ਰਹਿਣ ਵਾਲਾ ਸੀ ਮ੍ਰਿਤਕ
ਬਠਿੰਡਾ, 12 ਜਨਵਰੀ 2024 – ਬਠਿੰਡਾ ਸੈਂਟਰ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਵਿਦਿਆਰਥੀ ਦੀ ਪਛਾਣ ਕੇਰਲ ਦੇ ਰਹਿਣ ਵਾਲੇ ਮੰਜੀਦ ਵਜੋਂ ਹੋਈ ਹੈ। ਸੈਂਟਰ ਯੂਨੀਵਰਸਿਟੀ ਵਿੱਚ ਸਟੈਟਿਸਟਿਕਸ ਕੋਰਸ ਵਿੱਚ ਦੂਜੇ ਸਾਲ ਦਾ ਵਿਦਿਆਰਥੀ ਸੀ। ਨੰਦਗੜ੍ਹ ਪੁਲੀਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ ਵਿੱਚ ਰਖਵਾਇਆ ਹੈ।
ਮ੍ਰਿਤਕ ਦੇ ਵਾਰਸਾਂ ਦੇ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਥਾਣਾ ਨੰਦਗੜ੍ਹ ਦੇ ਐਸਐਚਓ ਤਰਨਦੀਪ ਸਿੰਘ ਨੇ ਦੱਸਿਆ ਕਿ ਦੁਪਹਿਰ ਸਮੇਂ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਸੈਂਟਰ ਯੂਨੀਵਰਸਿਟੀ ਦੇ ਇੱਕ ਵਿਦਿਆਰਥੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ।
ਜਦੋਂ ਪੁਲਿਸ ਨੇ ਉਸ ਦੇ ਹੋਸਟਲ ਦੇ ਕਮਰੇ ਦੀ ਜਾਂਚ ਕੀਤੀ ਤਾਂ ਉੱਥੇ ਕੋਈ ਸੁਸਾਈਡ ਨੋਟ ਨਹੀਂ ਮਿਲਿਆ। ਉਹ ਕੇਰਲਾ ਦਾ ਰਹਿਣ ਵਾਲਾ ਸੀ, ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪਰਿਵਾਰਕ ਮੈਂਬਰਾਂ ਦੇ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।