ਮੋਹਾਲੀ, 24 ਮਾਰਚ 2024 – ਪੰਜਾਬ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਸਬੰਧਿਤ ਸਕੂਲਾਂ ਵਿੱਚ ਨਵੇਂ ਵਿੱਦਿਅਕ ਸੈਸ਼ਨ 2024-25 ਲਈ ਦਾਖਲੇ ਸ਼ੁਰੂ ਹੋ ਗਏ ਹਨ। 5ਵੀਂ, 8ਵੀਂ ਅਤੇ 12ਵੀਂ ਜਮਾਤਾਂ ਵਿੱਚ ਰੈਗੂਲਰ ਵਿਦਿਆਰਥੀਆਂ ਵਜੋਂ ਦਾਖ਼ਲੇ ਦੀ ਆਖਰੀ ਮਿਤੀ 31 ਜੁਲਾਈ ਰੱਖੀ ਗਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਇਸ ਸਬੰਧੀ ਹੁਕਮ ਵੀ ਜਾਰੀ ਕਰ ਦਿੱਤੇ ਹਨ।
ਸਿੱਖਿਆ ਵਿਭਾਗ ਵੱਲੋਂ ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਸਾਰੇ ਸਕੂਲਾਂ ਵਿੱਚ ਲਾਗੂ ਕਰ ਦਿੱਤਾ ਗਿਆ ਹੈ। ਜੇਕਰ ਨਿਯਮਾਂ ਦੀ ਉਲੰਘਣਾ ਕੀਤੀ ਗਈ ਤਾਂ ਸਕੂਲਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਬਿਨਾਂ ਦਾਖਲਾ ਲੈਣ ਵਾਲੇ ਦਿਨ ਤੋਂ ਵਿਦਿਆਰਥੀਆਂ ਦੀ ਹਾਜ਼ਰੀ 75 ਫੀਸਦੀ ਹੋਣੀ ਵੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।