ਅੰਮ੍ਰਿਤਸਰ , 21 ਦਸੰਬਰ 2020 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੰਥ ਵਿਚੋਂ ਛੇਕੇ ਗਏ ਸੁੱਚਾ ਸਿੰਘ ਲੰਗਾਹ ਦਾ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਕਰਨ ਅਤੇ ਉਸ ਨੂੰ ਸਿਰੋਪਾ ਦੇਣ ਇਸ ਮਾਮਲੇ ਵਿੱਚ ਗੁਰਦੁਆਰਾ ਸਾਹਿਬ ਦੇ ਮੈਨੇਜਰ ਅਤੇ ਸੰਬੰਧਤ ਗ੍ਰੰਥੀ ਨੂੰ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਪੰਥ ਵਿਚੋਂ ਛੇਕੇ ਗਏ ਲੰਗਾਹ ਨਾਲ ਮਿਲਵਰਤਨ ਰੱਖਣ ਵਾਲੇ ਕਿਸੇ ਵੀ ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਵਾਸਤੇ ਫਲਾਇੰਗ ਵਿਭਾਗ ਦੀ ਡਿਊਟੀ ਲਾਈ ਗਈ ਹੈ। ਉਨ੍ਹਾਂ ਆਖਿਆ ਕਿ ਇਸ ਮਾਮਲੇ ਦੀ ਜਾਂਚ ਰਿਪੋਰਟ ਆਉਣ ਮਗਰੋਂ ਦੋਸ਼ੀਆਂ ਖ਼ਿਲਾਫ਼ ਅਗਲੇਰੀ ਕਾਰਵਾਈ ਕੀਤੀ ਜਾਵੇਗੀ।