ਸੁਖਬੀਰ ਅਤੇ ਹਰਸਿਮਰਤ ਬਾਦਲ ਨੇ ਟਵੀਟ ਕਰਕੇ ਪ੍ਰਧਾਨ ਮੰਤਰੀ ਮੋਦੀ ਦੀ ਮਾਤਾ ਦੇ ਦੇਹਾਂਤ ‘ਤੇ ਕੀਤਾ ਦੁੱਖ ਪ੍ਰਗਟ

ਨਵੀਂ ਦਿੱਲੀ, 30 ਦਸੰਬਰ 2022 – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬਾ ਮੋਦੀ ਦਾ ਸ਼ੁੱਕਰਵਾਰ ਸਵੇਰੇ ਦਿਹਾਂਤ ਹੋ ਗਿਆ। ਉਹ 100 ਸਾਲ ਦੀ ਸੀ। ਹੀਰਾਬਾ ਨੇ ਅਹਿਮਦਾਬਾਦ ਦੇ ਸੰਯੁਕਤ ਰਾਸ਼ਟਰ ਮੇਹਤਾ ਇੰਸਟੀਚਿਊਟ ਆਫ ਕਾਰਡੀਓਲੋਜੀ ਐਂਡ ਰਿਸਰਚ ਸੈਂਟਰ ‘ਚ ਤੜਕੇ 3:30 ਵਜੇ ਆਖਰੀ ਸਾਹ ਲਏ।

ਇਸ ਮੌਕੇ ਸੁਖਬੀਰ ਬਾਦਲ ਅਤੇ ਉਹਨਾਂ ਦੀ ਪਤਨੀ ਹਰਸਿਮਰਤ ਬਾਦਲ ਨੇ ਟਵੀਟ ਕਰਕੇ ਪ੍ਰਧਾਨ ਮੰਤਰੀ ਮੋਦੀ ਦੀ ਮਾਤਾ ਹੀਰਾ ਬਾ ਨੂੰ ਦਿੱਤੀ ਸ਼ਰਧਾਂਜਲੀ ਦਿੱਤੀ ਅਤੇ ਦੁੱਖ ਜ਼ਾਹਰ ਕੀਤਾ।

ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਕਿਹਾ, “ਕਿ ਪ੍ਰਧਾਨ ਮੰਤਰੀ ਮੋਦੀ ਦੀ ਮਾਤਾ ਦੇ ਦੇਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਅਜਿਹਾ ਕੁਝ ਵੀ ਨਹੀਂ ਹੈ ਜੋ ਮਾਂ ਨੂੰ ਗੁਆਉਣ ਦੇ ਖਾਲੀਪਨ ਨੂੰ ਭਰ ਸਕਦਾ ਹੈ। ਇਸ ਦੁੱਖ ਦੀ ਘੜੀ ਵਿੱਚ ਮੇਰੀਆਂ ਪ੍ਰਾਰਥਨਾਵਾਂ ਮੋਦੀ ਜੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਨ।”

ਉੱਥੇ ਹੀ ਹਰਸਿਮਰਤ ਬਾਦਲ ਨੇ ਟਵੀਟ ਕਰਦਿਆਂ ਕਿਹਾ ਕਿ, ” ਮੋਦੀ ਜੀ ਦੇ ਮਾਤਾ ਦੇ ਦੇਹਾਂਤ ‘ਤੇ ਦੁਖੀ ਹਾਂ। ਗੁਰੂ ਸਾਹਿਬ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਮੋਦੀ ਜੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ।”

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਾਂ ਦੀ ਦੇਹ ਲੈ ਕੇ ਸ਼ਮਸ਼ਾਨਘਾਟ ਪਹੁੰਚੇ ਮੋਦੀ, ਅੰਤਿਮ ਸਸਕਾਰ ਤੋਂ ਬਾਅਦ ਸਾਰੇ ਤੈਅ ਪ੍ਰੋਗਰਾਮਾਂ ‘ਚ ਸ਼ਾਮਲ ਹੋਣਗੇ

ਪੰਜ ਤੱਤਾਂ ‘ਚ ਵਿਲੀਨ ਹੋਈ ਹੀਰਾ ਬਾ, PM ਮੋਦੀ ਨੇ ਦਿੱਤੀ ਮੁੱਖ ਅਗਨੀ