ਲੁਧਿਆਣਾ, 17 ਅਪ੍ਰੈਲ 2025: ਸ਼੍ਰੋਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੀਨੀਅਰ ਵਕੀਲ ਪਰਉਪਕਾਰ ਸਿੰਘ ਘੁੰਮਣ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ 5 ਮੈਂਬਰੀ ਪ੍ਰਚਾਰ ਕਮੇਟੀ ਦਾ ਵੀ ਗਠਨ ਕੀਤਾ ਹੈ।
ਇਸ ਕਮੇਟੀ ਵਿਚ ਮਹੇਸ਼ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ, ਹਰੀਸ਼ ਰਾਏ ਢਾਂਡਾ, ਪ੍ਰਿਤਪਾਲ ਸਿੰਘ ਪਾਲੀ ਅਤੇ ਡਾ. ਦਲਜੀਤ ਸਿੰਘ ਚੀਮਾ ਸ਼ਾਮਲ ਹਨ, ਜੋ ਕੋਆਰਡੀਨੇਟਰ ਵਜੋਂ ਕੰਮ ਕਰਨਗੇ। ਇਨ੍ਹਾਂ ਨੂੰ ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਪਾਰਟੀ ਦੇ ਹੱਕ ਵਿਚ ਪ੍ਰਚਾਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

