ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਖਤ ਪਹਿਰੇ ਹੇਠ ਦੂਜੇ ਦਿਨ ਵੀ ਸੇਵਾ ਨਿਭਾ ਰਹੇ ਸੁਖਬੀਰ ਬਾਦਲ

ਅਨੰਦਪੁਰ ਸਾਹਿਬ, 6 ਦਸੰਬਰ 2024: ਸ਼੍ਰੋਮਣੀ ਅਕਾਲੀ ਦੇ ਆਗੂ ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਲਾਈ ਗਈ ਸੇਵਾ ਨਿਭਾਉਣ ਲਈ ਅੱਜ ਦੂਜੇ ਦਿਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚ ਗਏ ਹਨ ਅਤੇ ਆਪਣੀ ਸੇਵਾ ਨਿਭਾਅ ਰਹੇ ਹਨ। ਉਨ੍ਹਾਂ ਦੀ ਸੇਵਾ ਨਿਭਾਉਣ ਦਾ ਕੁੱਲ ਅੱਜ ਚੌਥਾ ਦਿਨ ਹਨ। ਹਾਲਾਂਕਿ ਅੱਜ ਉਨ੍ਹਾਂ ਦੇ ਨਾਲ ਜ਼ਿਆਦਾ ਸੁਰੱਖਿਆ ਦਿਖਾਈ ਦੇ ਰਹੀ ਹੈ। ਸੁਖਬੀਰ ਬਾਦਲ ਨੀਲਾ ਚੋਲਾ ਅਤੇ ਹੱਥ ‘ਚ ਬਰਛਾ ਫੜ੍ਹ ਕੇ ਪਹਿਰੇਦਾਰੀ ਦੀ ਸੇਵਾ ਨਿਭਾ ਰਹੇ ਹਨ। ਉਨ੍ਹਾਂ ਵਲੋਂ ਅੱਖਾਂ ਬੰਦ ਕਰਕੇ ਜਾਪ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਮੁਕਤਸਰ ਸਾਹਿਬ ਵਿਖੇ ਵੀ ਸੁਖਬੀਰ ਬਾਦਲ ਵਲੋਂ ਸੇਵਾ ਕੀਤੀ ਜਾਵੇਗੀ।

ਦੱਸ ਦਈਏ ਕਿ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ ਦਿੱਤਾ ਗਿਆ ਸੀ। ਉਨ੍ਹਾਂ ਵੱਲੋਂ ਸਾਰੇ ਗੁਨਾਹ ਕਬੂਲੇ ਜਾਣ ਮਗਰੋਂ ਸਿੰਘ ਸਾਹਿਬਾਨ ਨੇ ਸੁਖਬੀਰ ਸਿੰਘ ਬਾਦਲ ਨੂੰ ਧਾਰਮਿਕ ਸਜ਼ਾ ਸੁਣਾਈ ਸੀ। ਇਸ ਤਹਿਤ ਸੁਖਬੀਰ ਸਿੰਘ ਬਾਦਲ ਵੱਲੋਂ ਪਹਿਲੇ 2 ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸੇਵਾਦਾਰਾਂ ਵਾਲੀ ਪੌਸ਼ਾਕ ਪਾ ਕੇ ਅਤੇ ਹੱਥ ‘ਚ ਬਰਛਾ ਫੜ੍ਹ ਕੇ ਸੇਵਾ ਨਿਭਾਈ ਗਈ ਸੀ। ਇਸ ਦੌਰਾਨ ਉਨ੍ਹਾਂ ਦੇ ਗਲ਼ ‘ਚ ਤਖ਼ਤੀ ਵੀ ਪਾਈ ਹੋਈ ਸੀ।

ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਵੱਲੋਂ ਬਰਤਨ ਸਾਫ਼ ਕਰਨ ਦੀ ਸੇਵਾ ਵੀ ਨਿਭਾਈ ਗਈ ਸੀ। ਸੁਖਬੀਰ ਸਿੰਘ ਬਾਦਲ ਦੇ ਨਾਲ-ਨਾਲ ਬਿਕਰਮ ਸਿੰਘ ਮਜੀਠੀਆ, ਸੁਖਦੇਵ ਸਿੰਘ ਢੀਂਡਸਾ, ਬੀਬੀ ਜਗੀਰ ਕੌਰ ਸਣੇ ਕਈ ਹੋਰ ਅਕਾਲੀ ਆਗੂਆਂ ਨੂੰ ਵੀ ਧਾਰਮਿਕ ਸਜ਼ਾ ਸੁਣਾਈ ਗਈ ਹੈ। ਬੀਤੇ ਦਿਨ ਉਨ੍ਹਾਂ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾ ਨਿਭਾਈ ਗਈ, ਜਿੱਥੇ ਅੱਜ ਵੀ ਉਹ ਸੇਵਾ ਨਿਭਾਉਣ ਲਈ ਪਹੁੰਚੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਯੂਥ ਅਕਾਲੀ ਦਲ ਪ੍ਰਧਾਨ ਝਿੰਜਰ ਨੇ ਸੁਖਬੀਰ ਬਾਦਲ ‘ਤੇ ਹਮਲੇ ਪਿੱਛੇ ‘ਆਪ’ ਸਰਕਾਰ, ਏਜੰਸੀਆਂ ਅਤੇ ਅੱਤਵਾਦੀਆਂ ਦੀ ਮਿਲੀਭੁਗਤ ਹੋਣ ਦਾ ਜਤਾਇਆ ਸ਼ੱਕ

ਬੰਗਲਾਦੇਸ਼ ਛਾਪੇਗਾ ਨਵੇਂ ਨੋਟ, ‘ਸ਼ੇਖ ਮੁਜੀਬੁਰ ਰਹਿਮਾਨ’ ਦੀ ਤਸਵੀਰ ਹਟਾਉਣ ਦੀ ਤਿਆਰੀ