ਸੁਖਬੀਰ ਬਾਦਲ ਦਾ ਮੂਸੇਵਾਲਾ ਸਟਾਈਲ: ਮੂਸੇਵਾਲਾ ਦਾ SYL ਗੀਤ ਲਾ ਵੀਡੀਓ ਕੀਤੀ ਰਿਲੀਜ਼

ਚੰਡੀਗੜ੍ਹ, 9 ਸਤੰਬਰ 2022 – ਪੰਜਾਬ ਅਤੇ ਹਰਿਆਣਾ ਦਰਮਿਆਨ ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨਹਿਰ ਵਿਵਾਦ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੀਤ ਵੀ ਵਰਤਿਆ ਜਾਣ ਲੱਗਾ ਹੈ। ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਇੱਕ ਵੀਡੀਓ ਜਾਰੀ ਕੀਤਾ ਹੈ। ਜਿਸ ਵਿੱਚ ਸੁਖਬੀਰ ਨੇ ਕਿਹਾ ਕਿ ਪੰਜਾਬ ਦੀ ਮਿੱਟੀ ਵਿੱਚੋਂ ਐਸਵਾਈਐਲ ਨਹਿਰ ਨਹੀਂ ਨਿਕਲ ਸਕਦੀ। ਇਹ ਸ਼੍ਰੋਮਣੀ ਅਕਾਲੀ ਦਲ ਦਾ ਐਲਾਨ ਹੈ, ਭਾਵੇਂ ਸਾਡੀਆਂ ਜਾਨਾਂ ਚਲੀਆਂ ਜਾਣ। ਇਸ ਤੋਂ ਬਾਅਦ ਸਿੱਧੂ ਮੂਸੇਵਾਲਾ ਦਾ SYL ਗੀਤ ‘ਪਾਣੀ ਛੱਡੋ, ਤੁਪਕਾ ਨੀ ਦਿੰਦੇ’ ਲਾਇਆ ਗਿਆ।

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ SYL ਗੀਤ ਰਿਲੀਜ਼ ਹੋਇਆ ਸੀ। ਜਿਸ ਵਿੱਚ ਮੂਸੇਵਾਲਾ ਨੇ ਐਸਵਾਈਐਲ ਨਹਿਰ ਬਣਾਉਣ ਵਾਲੇ ਅਫਸਰਾਂ ਨੂੰ ਮਾਰਨ ਵਾਲਿਆਂ ਦਾ ਵੀ ਜ਼ਿਕਰ ਕੀਤਾ ਸੀ। ਹਾਲਾਂਕਿ ਬਾਅਦ ‘ਚ ਭਾਰਤ ‘ਚ ਇਸ ਨੂੰ ਯੂਟਿਊਬ ‘ਤੇ ਬੈਨ ਕਰ ਦਿੱਤਾ ਗਿਆ ਸੀ। ਪੰਜਾਬ, ਹਰਿਆਣਾ ਅਤੇ ਕੇਂਦਰ ਸਰਕਾਰ ਨੇ ਇਸ ਗੱਲ ਦੀ ਜਾਣਕਾਰੀ ਦੇਣ ਤੋਂ ਇਨਕਾਰ ਕੀਤਾ ਹੈ ਕਿ ਗੀਤ ‘ਤੇ ਕਿਸ ਨੂੰ ਇਤਰਾਜ਼ ਸੀ।

ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ SYL ਨਹਿਰ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੀਟਿੰਗ ਨਾ ਕਰਨ ਲਈ ਕਿਹਾ ਹੈ। ਪੰਜਾਬ ਦੇ ਪਾਣੀ ਦੀ ਇੱਕ ਬੂੰਦ ਵੀ ਹਰਿਆਣਾ ਨੂੰ ਨਹੀਂ ਦੇਣ ਦੇਵਾਂਗੇ। ਸੁਖਬੀਰ ਨੇ ਕਿਹਾ ਕਿ ਸਾਜ਼ਿਸ਼ ਤਹਿਤ ਅਰਵਿੰਦ ਕੇਜਰੀਵਾਲ ਮਾਨ ਨੂੰ ਹਿਸਾਰ ਲੈ ਗਏ। ਜਿੱਥੇ ਮੁੱਖ ਮੰਤਰੀ ਨੇ ਹਰਿਆਣਾ ਨਾਲ ਮੀਟਿੰਗ ਲਈ ਹਾਮੀ ਭਰੀ।

ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਮੁਖੀ ਅਰਵਿੰਦ ਕੇਜਰੀਵਾਲ 2 ਦਿਨ ਹਰਿਆਣਾ ‘ਚ ਰਹੇ। ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਕੇਂਦਰ ਨੂੰ ਐਸਵਾਈਐਲ ਨਹਿਰ ਦਾ ਕੋਈ ਹੱਲ ਕੱਢਣਾ ਚਾਹੀਦਾ ਹੈ। ਪੰਜਾਬ ਅਤੇ ਹਰਿਆਣਾ ਦੀ ਲੜਾਈ ਨਾ ਕਰਵਾਓ। ਸੀਐਮ ਭਗਵੰਤ ਮਾਨ ਨੇ ਵੀ ਕਿਹਾ ਕਿ ਕੇਂਦਰ ਨੂੰ ਇਸ ਦਾ ਕੋਈ ਹੱਲ ਕੱਢਣਾ ਚਾਹੀਦਾ ਹੈ। ਉਹ SYL ਨਹਿਰ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੀਟਿੰਗ ਲਈ ਤਿਆਰ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬੀ ਗਾਇਕ ਮਨਕੀਰਤ ਔਲਖ ਦੀ ਪਈ ਪੇਸ਼ੀ, ਵਕੀਲ ਹੋਇਆ ਪੇਸ਼: ਵਕੀਲਾਂ ਦਾ ਅਕਸ ਖਰਾਬ ਕਰਨ ਦੇ ਇਲਜ਼ਾਮ

27 IAS/ PCS ਅਫਸਰਾਂ ਦੀਆਂ ਬਦਲੀਆਂ