ਸੁਖਬੀਰ ਨੇ ਅਕਾਲ ਤਖ਼ਤ ਵਿਖੇ ਮੱਥਾ ਟੇਕ ਕੇ ਸਜ਼ਾ ਕੀਤੀ ਪੂਰੀ: ਹੁਣ ਅਸਤੀਫ਼ੇ ‘ਤੇ ਕੀਤਾ ਜਾਵੇਗਾ ਵਿਚਾਰ

ਅੰਮ੍ਰਿਤਸਰ, 13 ਦਸੰਬਰ 2024 – ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਅੰਮ੍ਰਿਤਸਰ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪਹੁੰਚ ਕੇ ਮੱਥਾ ਟੇਕਿਆ। ਇਸ ਤੋਂ ਪਹਿਲਾਂ ਅਕਾਲੀ ਦਲ ਦੇ ਹੋਰ ਆਗੂ ਵੀ ਇੱਥੇ ਪਹੁੰਚੇ। ਆਪਣੀ 10 ਦਿਨਾਂ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਇਨ੍ਹਾਂ ਸਾਰੇ ਆਗੂਆਂ ਨੇ ਅੰਮ੍ਰਿਤਸਰ ਪਹੁੰਚ ਅਤੇ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕ ਕੇ ਆਪਣੀ ਸਜ਼ਾ ਪੂਰੀ ਕੀਤੀ।

ਸੁਖਬੀਰ ਬਾਦਲ ਅਤੇ ਹੋਰ ਆਗੂ ਪਿਛਲੇ 10 ਦਿਨਾਂ ਤੋਂ ਸ੍ਰੀ ਮੁਕਤਸਰ ਸਾਹਿਬ, ਹਰਿਮੰਦਰ ਸਾਹਿਬ, ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਦਮਦਮਾ ਸਾਹਿਬ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਵਿੱਚ 2-2 ਦਿਨ ਦੀ ਸਜ਼ਾ ਪੂਰੀ ਕਰ ਚੁੱਕੇ ਹਨ। ਅੱਜ ਸੁਖਬੀਰ ਬਾਦਲ ਅੰਮ੍ਰਿਤਸਰ ਪਹੁੰਚੇ ਅਤੇ ਹੁਕਮਾਂ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਨੂੰ ਆਪਣੀ ਸਜ਼ਾ ਪੂਰੀ ਹੋਣ ਬਾਰੇ ਸੂਚਿਤ ਕੀਤਾ। ਇਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਆਪਣੀ ਸਜ਼ਾ ਪੂਰੀ ਕੀਤੀ।

ਇਸ ਦੌਰਾਨ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਾਨੂੰ ਦਿੱਤੇ ਹੁਕਮਾਂ ਨੂੰ ਪ੍ਰਵਾਨ ਕਰਦਿਆਂ ਆਪਣੀ ਸੇਵਾ ਪੂਰੀ ਕਰ ਲਈ ਹੈ। ਮੈਂ ਸਾਰੀ ਲੀਡਰਸ਼ਿਪ ਦਾ ਧੰਨਵਾਦ ਕਰਦਾ ਹਾਂ ਕਿ ਸਾਰਿਆਂ ਨੇ ਸੇਵਾ ਵਿੱਚ ਉਤਸ਼ਾਹ ਨਾਲ ਯੋਗਦਾਨ ਪਾਇਆ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਿਹਤ ਵਿਭਾਗ ਵੱਲੋਂ ਸ਼ੀਤ ਲਹਿਰ ਸੰਬੰਧੀ ਅਡਵਾਇਜ਼ਰੀ ਜਾਰੀ: ਬਜੁਰਗਾਂ, ਦਿਲ ਦੇ ਮਰੀਜ਼ਾਂ ਨੂੰ ਸਵੇਰੇ-ਸ਼ਾਮ ਸੈਰ ਕਰਨ ਤੋਂ ਗੁਰੇਜ਼ ਕਰਨ ਲਈ ਕਿਹਾ

ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਸਬੰਧੀ ਪ੍ਰਬੰਧਾਂ ਦੀ ਨਿਗਰਾਨੀ ਲਈ ਚੋਣ ਅਬਜ਼ਰਵਰਾਂ ਵਜੋਂ ਤਾਇਨਾਤ IAS ਅਧਿਕਾਰੀਆਂ ਦੀ ਸੂਚੀ ਜਾਰੀ