ਚੰਡੀਗੜ੍ਹ, 5 ਮਾਰਚ 2024 — ਸ਼੍ਰੋਮਣੀ ਅਕਾਲੀ ਦਲ ਦੇ ਵਿਚ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੀ ਅਕਾਲੀ ਦਲ ਨੇ ਰਲੇਵਾਂ ਕਰ ਲਿਆ ਹੈ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਮੇਤ ਹੋਰ ਵੱਡੇ ਲੀਡਰ ਮੌਜ਼ੂਦ ਹਨ।
ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਅਤੇ ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਦਾ ਰਲੇਵਾਂ ਹੋ ਗਿਆ ਹੈ। ਸੁਖਦੇਵ ਸਿੰਘ ਢੀਂਡਸਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਾਲ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ‘ਤੇ ਪ੍ਰੈਸ ਕਾਨਫਰੰਸ ਕਰਦੇ ਹੋਏ ਦੋਵਾਂ ਪਾਰਟੀਆਂ ਦੇ ਰਲੇਵੇਂ ਦਾ ਜਨਤਕ ਤੌਰ ‘ਤੇ ਐਲਾਨ ਕੀਤਾ ਗਿਆ ਹੈ।
ਪ੍ਰੈਸ ਕਾਨਫ਼ਰੰਸ ‘ਚ ਬੋਲਦਿਆਂ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਅਸੀਂ ਪੰਜਾਬ ਨੂੰ ਬਚਾਉਣ ਲਈ ਇਕੱਠੇ ਹੋ ਰਹੇ ਹਾਂ ਅਤੇ ਸਾਨੂੰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਕਬੂਲ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਰਲੇਵੇਂ ਨਾਲ ਲੋਕ ਸਭਾ ਚੋਣਾਂ ਲਈ ਪਾਰਟੀ ਦਾ ਮਨੋਬਲ ਵਧੇਗਾ ਅਤੇ ਇਸ ਨਾਲ ਬਾਕੀ ਆਗੂਆਂ ਨੂੰ ਵੀ ਨਾਲ ਲੈ ਕੇ ਚੱਲ ਸਕਾਂਗੇ।