ਬਿਆਸ, 13 ਜੂਨ 2024 – ਅੱਜ ਸੁਖਜਿੰਦਰ ਸਿੰਘ ਰੰਧਾਵਾ ਨੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਬਣਨ ਤੋਂ ਬਾਅਦ ਅਧਿਆਤਮ ਦੇ ਕੇਂਦਰ ਰਾਧਾ ਸਵਾਮੀ ਸਤਿਸੰਗ ਬਿਆਸ ਵਿਖੇ ਨਤਮਸਤਕ ਹੋ ਕੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਅਤੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਮੈਂ ਜੱਦ ਜੱਦ ਵੀ ਡੇਰਾ ਬਿਆਸ ਵਿਖੇ ਆਇਆ ਹਾਂ ਮੇਰੀ ਰੂਹ ਨੂੰ ਇਸ ਅਧਿਆਤਮ ਕੇਂਦਰ ਵਿਖੇ ਆ ਕਿ ਸਕੂਨ ਮਿਲਦਾ ਹੈ। ਉਹਨਾਂ ਕਿਹਾ ਕਿ ਡੇਰਾ ਬਿਆਸ ਵੱਲੋਂ ਕੋਰੋਨਾ ਕਾਲ ਦੌਰਾਨ ਜੋ ਲੋਕ ਸੇਵਾ ਕੀਤੀ ਹੈ, ਉਹ ਇਕ ਵਿਲੱਖਣ ਸੇਵਾ ਵੱਜੋਂ ਸਾਡੇ ਮਨਾਂ ਵਿੱਚ ਹਮੇਸ਼ਾ ਯਾਦ ਰਹੇਗੀ ਉਹਨਾਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਕੰਮਾਂ ਦੀ ਰੱਜ ਕੇ ਪ੍ਰਸੰਸਾ ਕੀਤੀ।