ਚੰਡੀਗੜ੍ਹ, 18 ਸਤੰਬਰ 2025 – ਚੰਡੀਗੜ੍ਹ ‘ਚ ਸਵੇਰੇ ਭਾਰੀ ਮੀਂਹ ਪੈਣ ਕਾਰਨ ਸੁਖਨਾ ਲੇਕ ‘ਚ ਪਾਣੀ ਦਾ ਪੱਧਰ ਆਮ ਨਾਲੋਂ ਉੱਪਰ ਵਧਣ ਤੋਂ ਬਾਅਦ ਅਧਿਕਾਰੀਆਂ ਨੇ ਵੀਰਵਾਰ ਨੂੰ ਸੁਖਨਾ ਲੇਕ ਦੇ ਫਲੱਡ ਗੇਟ ਇੱਕ ਵਾਰ ਫਿਰ ਖੋਲ੍ਹ ਦਿੱਤੇ ਹਨ।
ਦੱਸ ਦਈਏ ਕਿ ਇਸ ਮਾਨਸੂਨ ਸੀਜ਼ਨ ਵਿੱਚ ਸੁਖਨਾ ਲੇਕ ਦੇ ਫਲੱਡ ਗੇਟ ਪਹਿਲਾਂ ਹੀ 10 ਤੋਂ ਵੱਧ ਵਾਰ ਖੋਲ੍ਹੇ ਜਾ ਚੁੱਕੇ ਹਨ। ਅਧਿਕਾਰੀਆਂ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਬੱਦਲ ਫਟਣ ਅਤੇ ਲਗਾਤਾਰ ਬਾਰਿਸ਼ ਨੇ ਪਾਣੀ ਦੇ ਪੱਧਰ ਵਿੱਚ ਵਾਧਾ ਕੀਤਾ ਹੈ। ਪ੍ਰਸ਼ਾਸਨ ਇਸ ਖੇਤਰ ਵਿੱਚ ਭਾਰੀ ਮੀਂਹ ਜਾਰੀ ਰਹਿਣ ਕਾਰਨ ਸੁਰੱਖਿਆ ਉਪਾਅ ਯਕੀਨੀ ਬਣਾਉਣ ਲਈ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ।

