- ਪਰ ਨਾਲ ਹੀ ਧਾਰਾ 195 ਏ ਤੇ 506 ਆਈਪੀਸੀ ਤਹਿਤ ਇੱਕ ਹੋਰ FIR ਦਰਜ
- ਖਹਿਰਾ ਨੂੰ ਪ੍ਰੋਡਕਸ਼ਨ ਵਰੰਟ ਤੇ ਲੈਣ ਲਈ ਪੰਜਾਬ ਪੁਲਿਸ ਦੀ ਟੀਮ ਰਵਾਨਾ
- ਖਹਿਰਾ 28 ਸਤੰਬਰ ਤੋਂ ਹੀ ਜੇਲ੍ਹ ‘ਚ ਬੰਦ ਹੈ
ਪਟਿਆਲਾ, 4 ਜਨਵਰੀ 2024 – ਹਾਈ ਕੋਰਟ ਵੱਲੋਂ NDPS ਦੇ ਮਾਮਲੇ ’ਚ ਸੁਖਪਾਲ ਖਹਿਰਾ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਪਰ ਇਸ ਦੇ ਨਾਲ ਖਹਿਰਾ ਖਿਲਾਫ ਪੰਜਾਬ ਪੁਲਿਸ ਨੇ ਥਾਣਾ ਸੁਭਾਨਪੁਰ ‘ਚ ਧਾਰਾ 195 ਏ ਤੇ 506 ਆਈਪੀਸੀ ਤਹਿਤ ਇੱਕ ਹੋਰ ਪਰਚਾ ਦਰਜ ਕਰ ਲਿਆ ਹੈ। ਖਹਿਰਾ ਨੂੰ ਪ੍ਰੋਡਕਸ਼ਨ ਵਰੰਟ ਤੇ ਲੈਣ ਲਈ ਪੰਜਾਬ ਪੁਲਿਸ ਦੀ ਟੀਮ ਰਵਾਨਾ ਹੋ ਚੁੱਕੀ ਹੈ।
ਸੁਖਪਾਲ ਖਹਿਰਾ ਨੂੰ 28 ਸਤੰਬਰ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਵੇਲੇ ਤੋਂ ਹੀ ਉਹ ਜੇਲ੍ਹ ‘ਚ ਬੰਦ ਹੈ।