ਭੁਲੱਥ, 16 ਜਨਵਰੀ 2024 – ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਰਾਜਸਥਾਨ ਕਾਂਗਰਸ ਮਾਮਲਿਆਂ ਦੇ ਪ੍ਰਭਾਰੀ ਤੇ ਵਿਧਾਇਕ ਡੇਰਾ ਬਾਬਾ ਨਾਨਕ ਸੁਖਜਿੰਦਰ ਸਿੰਘ ਰੰਧਾਵਾ ਨੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਜਿਸ ਨੂੰ ਰਾਜਸੀ ਬਦਲਾਖੋਰੀ ਤਹਿਤ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਇਕ ਝੂਠਾ ਕੇਸ ਪਾ ਕੇ ਜੇਲ੍ਹ ਭੇਜ ਦਿੱਤਾ ਸੀ ਅਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਮਾਨਤ ਦੇਣ ਦੇ ਬਾਵਜੂਦ ਵੀ ਮਾਨ ਸਰਕਾਰ ਨੇ ਰਾਜਸੀ ਬਦਲਾਖੋਰੀ ਤਹਿਤ ਫਿਰ ਇਕ ਝੂਠਾ ਕੇਸ ਪਾ ਕਿ ਨਾਭਾ ਜੇਲ ਭੇਜ ਦਿਤਾ ਸੀ।
ਜ਼ਿਲ੍ਹਾ ਅਦਾਲਤ ਕਪੂਰਥਲਾ ਨੇ ਫੇਰ ਉਹਨਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਰੰਧਾਵਾ ਨੇ ਸੁਖਪਾਲ ਸਿੰਘ ਖਹਿਰਾ ਨੂੰ ਮਿਲ ਕੇ ਉਹਨਾਂ ਨੂੰ ਵਧਾਈ ਦਿਤੀ ਅਤੇ ਕਿਹਾ ਕਿ ਸੁਖਪਾਲ ਖਹਿਰਾ ਨੇ ਹਮੇਸਾਂ ਹੱਕ ਤੇ ਸੱਚ ਦੀ ਲੜਾਈ ਲੜੀ ਹੈ ਮਾਨ ਸਰਕਾਰ ਖਹਿਰਾ ਤੇ ਝੂਠੇ ਕੇਸ ਪਾ ਕਿ ਉਹਨਾਂ ਦਾ ਮਨੋਬਲ ਨਹੀਂ ਗਿਰਾ ਸਕਦੀ। ਰੰਧਾਵਾ ਨੇ ਖਹਿਰਾ ਨੂੰ ਥਾਪੀ ਦੇਂਦੇ ਹੋਏ ਕਿਹਾ ਕਿ ਉਹ ਮਾਨ ਸਰਕਾਰ ਖਿਲਾਫ਼ ਆਪਣੀ ਲੜਾਈ ਜਾਰੀ ਰੱਖਣ ਕਾਂਗਰਸ ਹਾਈਕਮਾਂਡ ਅਤੇ ਪੰਜਾਬ ਕਾਂਗਰਸ ਪੂਰੀ ਤਰਾਂ ਆਪਦੇ ਨਾਲ ਚਟਾਨ ਵਾਂਗ ਖੜੀ ਹੈ। ਮੀਡੀਆ ਨੂੰ ਇਹ ਜਾਣਕਾਰੀ ਸੀਨੀਅਰ ਕਾਂਗਰਸੀ ਲੀਡਰ ਕਿਸ਼ਨ ਚੰਦਰ ਮਹਾਜ਼ਨ ਨੇ ਦਿੱਤੀ।