ਪੰਜਾਬ ਦੇ ਸਕੂਲਾਂ ਵਿੱਚ 2 ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

ਚੰਡੀਗੜ੍ਹ, 27 ਮਈ 2025 – ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਭਰ ਦੇ ਸਾਰੇ ਸਕੂਲਾਂ ਵਿੱਚ 2 ਜੂਨ ਤੋਂ 30 ਜੂਨ, 2025 ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ।

ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ।

ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਨੂੰ ਇਸ ਸਮੇਂ ਦੀ ਸਹੀ ਵਰਤੋਂ ਕਰਦਿਆਂ ਪੜ੍ਹਾਈ ਦੇ ਨਾਲ-ਨਾਲ ਹੋਰ ਉਸਾਰੂ ਗਤੀਵਿਧੀਆਂ, ਜਿਨ੍ਹਾਂ ਨਾਲ ਗਿਆਨ ਤੇ ਹੁਨਰ ਵਿੱਚ ਵਾਧਾ ਹੁੰਦਾ ਹੋਵੇ, ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਛੁੱਟੀਆਂ ਵਿਦਿਆਰਥੀਆਂ ਅਤੇ ਸਟਾਫ਼ ਨੂੰ ਗਰਮੀ ਦੇ ਇਸ ਮਹੀਨੇ ਦੌਰਾਨ ਲੋੜੀਂਦੀ ਰਾਹਤ ਪ੍ਰਦਾਨ ਕਰਨਗੀਆਂ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ‘ਚ ਪਹਿਲੀ ਵਾਰ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਪਿੰਡਾਂ ਦੇ 15000 ਛੱਪੜਾਂ ਦੀ ਹੋਵੇਗੀ ਸਾਫ-ਸਫਾਈ: ਕੰਮ ਪੂਰਾ ਕਰਨ ਦੇ ਹੁਕਮ ਜਾਰੀ

ਹਰਿਆਣਾ ਵਿੱਚ ਇੱਕ ਪਰਿਵਾਰ ਦੇ 7 ਮੈਂਬਰਾਂ ਨੇ ਕੀਤੀ ਖੁਦਕੁਸ਼ੀ: ਕਾਰ ‘ਚ ਖਾਧਾ ਜ਼ਹਿਰ