ਚੰਡੀਗੜ੍ਹ, 8 ਅਕਤੂਬਰ, 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਆਸੀ ਵਿਰੋਧੀਆਂ ਨੂੰ ਖੁੱਲ੍ਹੀ ਲਾਈਵ ਬਹਿਸ ਦੀ ਚੁਣੌਤੀ ਦਿੱਤੀ ਸੀ, ਜਿਸ ਤੋਂ ਬਾਅਦ ਬੀਜੇਪੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਉਨ੍ਹਾਂ ਦਾ ਚੈਲੰਜ ਕਬੂਲ ਕਰ ਲਿਆ ਹੈ ਅਤੇ ਕਿਹਾ ਕਿ ਉਹ ਪੰਜਾਬ ਦੇ ਹਰ ਮੁੱਦੇ ਤੇ ਬਹਿਸ ਕਰਨ ਲਈ ਅਸੀਂ ਹਰ ਸਮੇਂ ਤਿਆਰ ਹਨ।
ਬੀਜੇਪੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕਰਦਿਆਂ ਕਿਹਾ ਕਿ, “ਤੂੰ ਇਧਰ ਉਧਰ ਕੀ ਬਾਤ ਨਾ ਕਰ
ਯੇ ਬਤਾ ਕਿ ਕਾਫ਼ਲਾ ਕਿਉਂ ਲੂਟਾ !
ਭਗਵੰਤ ਮਾਨ ਜੀ,
ਪੰਜਾਬ ਦੇ ਹਰ ਮੁੱਦੇ ਤੇ ਬਹਿਸ ਕਰਨ ਲਈ ਅਸੀਂ ਹਰ ਸਮੇਂ ਤਿਆਰ ਹਾਂ।
ਪਹਿਲਾਂ ਤੁਸੀਂ ਇਹ ਤਾਂ ਦੱਸੋ ਕਿ ਪੰਜਾਬ ਦੇ ਪਾਣੀਆਂ ਦੇ ਗੰਭੀਰ ਮਸਲੇ ਤੇ ਤੁਸੀਂ ਕਿਹੜੇ ਦਬਾਅ ਜਾਂ ਸਿਆਸੀ ਹਿੱਤਾਂ ਦੀ ਪੂਰਤੀ ਲਈ ਸੁਪਰੀਮ ਕੋਰਟ ਵਿੱਚ ਗੋਡੇ ਟੇਕੇ।
ਪੰਜਾਬ ਮੰਗਦਾ ਜਵਾਬ।”