ਚੰਡੀਗੜ੍ਹ, 25 ਸਤੰਬਰ 2022 – ਸਾਬਕਾ ਸੰਸਦ ਮੈਂਬਰ ਅਤੇ ਭਾਜਪਾ ਆਗੂ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਵਿਧਵਾ ਔਰਤਾਂ ਨੂੰ ਬੱਚਿਆਂ ਦੇ ਪਾਲਣ-ਪੋਸ਼ਣ ਲਈ ਵਾਧੂ ਭੱਤੇ ਵਜੋਂ ਵਿਸ਼ੇਸ਼ ਪੈਨਸ਼ਨ ਦੇਣ ਦੀ ਮੰਗ ਕੀਤੀ ਹੈ। ਇਸੇ ਤਰ੍ਹਾਂ ਅਜਿਹੀਆਂ ਮਾਵਾਂ ਜੋ ਇਕੱਲੇ ਆਪਣੇ ਬੱਚਿਆਂ ਦੀ ਦੇਖਭਾਲ ਕਰ ਰਹੀਆਂ ਹਨ, ਦੇ ਬੱਚਿਆਂ ਦੀ ਪੜ੍ਹਾਈ ਲਈ ਵਿਸ਼ੇਸ਼ ਵਜ਼ੀਫ਼ਾ ਸਕੀਮ ਸ਼ੁਰੂ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਅਜਿਹੇ ਬੱਚੇ ਵੀ ਮਿਆਰੀ ਅਤੇ ਉੱਚ ਸਿੱਖਿਆ ਪ੍ਰਾਪਤ ਕਰ ਸਕਣ।
ਉਨ੍ਹਾਂ ਨਵੀਂ ਦਿੱਲੀ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੂੰ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਦੀ ਕਾਪੀ ਭੇਟ ਕਰਦਿਆਂ ਕਿਹਾ ਕਿ ਨਵਰਾਤਰੀ ਦੇ ਸ਼ੁਭ ਮੌਕੇ ਜਦੋਂ ਮਾਂ ਦੁਰਗਾ ਦੀ ਪੂਜਾ ਕੀਤੀ ਜਾਂਦੀ ਹੈ ਤਾਂ ਸਰਕਾਰ ਨੂੰ ਮਾਂ ਸ਼ਕਤੀ ਲਈ ਅਜਿਹੀ ਯੋਜਨਾ ਸ਼ੁਰੂ ਕਰਨੀ ਚਾਹੀਦੀ ਹੈ। ਅਜਿਹੇ ਪਰਿਵਾਰਾਂ ਲਈ ਬਹੁਤ ਮਦਦਗਾਰ ਹੋਵੇਗਾ।