ਕੋਟਕਪੂਰਾ, 25 ਅਪ੍ਰੈਲ 2023 – ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਜਾਂਚ ਕਰ ਰਹੇ ਵਿਸ਼ੇਸ਼ ਜਾਂਚ ਟੀਮ ਵੱਲੋਂ ਅੱਜ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਗਿਆ ਹੈ। ਐਲ ਕੇ ਯਾਦਵ ਏਡੀਜੀਪੀ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਕੋਟਕਪੂਰਾ ਗੋਲੀ ਕਾਂਡ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਖਿਲਾਫ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਗਿਆ ਹੈ। ਐਸਆਈਟੀ ਵੱਲੋਂ 2400 ਤੋਂ ਵੱਧ ਪੰਨਿਆਂ (ਦੋ ਹਜ਼ਾਰ ਚਾਰ ਸੌ ਪੰਨਿਆਂ) ਦਾ ਇੱਕ ਹੋਰ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਗਿਆ ਹੈ।
ਚਾਰਜਸ਼ੀਟ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਗ੍ਰਹਿ ਮੰਤਰੀ, ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਪਰਮ ਰਾਜ ਸਿੰਘ ਉਮਰਾਨਗਲ , ਚਰਨਜੀਤ ਸ਼ਰਮਾ, ਅਮਰ ਸਿੰਘ ਚਾਹਲ, ਸੁਖਮੰਦਰ ਮਾਨ ਖਿਲਾਫ ਚਲਾਨ ਪੇਸ਼ ਕੀਤਾ ਗਿਆ ਹੈ। ਫਰੀਦਕੋਟ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਗਿਆ ਹੈ। ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਇਲਾਕਾ ਮੈਜਿਸਟ੍ਰੇਟ ਅਜੈਪਾਲ ਸਿੰਘ ਦੀ ਅਦਾਲਤ ਵਿੱਚ ਫਰੀਦਕੋਟ ਦੀਆਂ ਜ਼ਿਲ੍ਹਾ ਅਦਾਲਤਾਂ ਵਿੱਚ ਪੇਸ਼ ਕੀਤਾ ਗਿਆ।