ਰੂਪਨਗਰ, 7 ਦਸੰਬਰ 2022 – ਰੂਪਨਗਰ ਪੁਲਿਸ ਨੇ ਅੰਤਰਰਾਜੀ ਨਜਾਇਜ਼ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 20 ਪਿਸਤੌਲ ਅਤੇ 40 ਮੈਗਜ਼ੀਨ ਬਰਾਮਦ ਕੀਤੇ ਹਨ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਹਥਿਆਰ ਮੱਧ ਪ੍ਰਦੇਸ਼ ਤੋਂ ਤਸਕਰੀ ਕਰਕੇ ਆਏ ਸਨ।
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਤਾਂ ਜੋ ਅਜਿਹੇ ਗਿਰੋਹ ਨੂੰ ਕਾਬੂ ਕੀਤਾ ਜਾ ਸਕੇ, ਜੋ ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰ ਰਹੇ ਹਨ।