ਨਾਭਾ, 15 ਅਪ੍ਰੈਲ 2025 – ਆਮਦਨ ਤੋਂ ਵੱਧ ਜਾਇਦਾਦ ਮਾਮਲੇ ਦੇ ਵਿਚ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਨਜ਼ਰਬੰਦ ਕਾਂਗਰਸ ਪਾਰਟੀ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੌਤ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸਾਧੂ ਸਿੰਘ ਧਰਮਸੋਤ ਕਰੀਬ 14 ਮਹੀਨਿਆਂ ਤੋਂ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਨਜ਼ਰਬੰਦ ਸਨ। ਧਰਮਸੋਤ ਅੱਜ ਸ਼ਾਮ ਤੱਕ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ‘ਚੋਂ ਬਾਹਰ ਆ ਸਕਦੇ ਹਨ।
ਦੱਸ ਦਈਏ ਕਿ ਈਡੀ ਨੇ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਧਰਮਸੋਤ ਨੂੰ ਜਨਵਰੀ ਵਿੱਚ ਈਡੀ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਧਰਮਸੋਤ ‘ਤੇ ਦੋਸ਼ ਹੈ ਕਿ ਜਦੋਂ ਉਹ ਮਾਰਚ 2016 ਤੋਂ ਮਾਰਚ 2022 ਤੱਕ ਜੰਗਲਾਤ ਮੰਤਰੀ ਸਨ, ਉਸ ਸਮੇਂ ਦੌਰਾਨ ਉਨ੍ਹਾਂ ਦੀ ਆਮਦਨ 2.37 ਕਰੋੜ ਰੁਪਏ ਸੀ, ਜਦੋਂ ਕਿ ਉਨ੍ਹਾਂ ਵੱਲੋਂ 8.76 ਕਰੋੜ ਰੁਪਏ ਖਰਚ ਕੀਤੇ ਗਏ ਸਨ।

