ਚੰਡੀਗੜ੍ਹ, 3 ਫਰਵਰੀ 2022 – ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਖ਼ਿਲਾਫ਼ 1988 ਰੋਡ ਰੇਜ ਮਾਮਲੇ ‘ਚ ਸੁਪਰੀਮ ਕੋਰਟ ਨੇ ਸੁਣਵਾਈ 25 ਫਰਵਰੀ ਲਈ ਮੁਲਤਵੀ ਕਰ ਦਿੱਤੀ ਹੈ। ਇਸ ਮਾਮਲੇ ‘ਤੇ ਹੁਣ 25 ਫਰਵਰੀ ਨੂੰ ਸੁਣਵਾਈ ਹੋਵੇਗੀ।
ਨਵਜੋਤ ਸਿੰਘ ਸਿੱਧੂ ਵੱਲੋਂ ਸੁਪਰੀਮ ਕੋਰਟ ਨੂੰ ਪੱਤਰ ਦੇ ਕੇ ਇਸ ਮਾਮਲੇ ਦੀ ਸੁਣਵਾਈ ਮੁਲਤਵੀ ਕਰਨ ਦੀ ਗੱਲ ਕਹੀ ਗਈ ਹੈ ਅਤੇ ਉਨ੍ਹਾਂ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਉਮੀਦ ਨਹੀਂ ਸੀ ਕਿ ਇਹ ਮਾਮਲਾ ਸੁਣਵਾਈ ਲਈ ਉਠਾਇਆ ਜਾਵੇਗਾ। ਸੁਪਰੀਮ ਕੋਰਟ ਨੇ ਸਿੱਧੂ ਖਿਲਾਫ ਦਾਇਰ ਰੀਵਿਊ ਪਟੀਸ਼ਨ ‘ਤੇ ਸੁਣਵਾਈ ਟਾਲ ਦਿੱਤੀ ਹੈ। ਸੁਪਰੀਮ ਕੋਰਟ ਇਸ ਮਾਮਲੇ ‘ਤੇ 25 ਫਰਵਰੀ ਨੂੰ ਸੁਣਵਾਈ ਕਰੇਗਾ।