ਨਵੀਂ ਦਿੱਲੀ, 20 ਸਤੰਬਰ 2022 – ਹਰਿਆਣਾ ਦੇ ਗੁਰਦੁਆਰਿਆਂ ਦਾ ਮੈਨੇਜਮੈਂਟ ਹਰਿਆਣਾ ਗੁਰਦੁਆਰਾ ਮੈਨੇਜਮੈਂਟ ਕਮੇਟੀ ਹੀ ਕਰੇਗੀ। ਸੁਪਰੀਮ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ।
ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਏ ਜਾਣ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਸੀ। ਸੁਪਰੀਮ ਕੋਰਟ ਨੇ ਹਰਿਆਣਾ ‘ਚ ਗੁਰਦੁਆਰੇ ਦੇ ਪ੍ਰਬੰਧ ਨੂੰ ਲੈ ਕੇ ਬਣਾਏ 2014 ਦੇ ਕਾਨੂੰਨ ਨੂੰ ਸੰਵਿਧਾਨਿਕ ਕਰਾਰ ਦਿੱਤਾ ਹੈ। ਜਸਟਿਸ ਹੇਮੰਤ ਗੁਪਤਾ ਅਤੇ ਜਸਟਿਸ ਵਿਕਰਮ ਨਾਥ ਦੇ ਬੈਂਚ ਨੇ ਇਹ ਫ਼ੈਸਲਾ ਸੁਣਾਇਆ ਹੈ।