- ਸੁਪਰੀਮ ਕੋਰਟ ਨੇ ਕੇਂਦਰ ਨੂੰ ਕਿਹਾ ਸੀ ਫੈਸਲਾ ਲੈਣ ਲਈ
- ਕੇਂਦਰ ਸਰਕਾਰ ਨੇ ਕਿਹਾ ਕਿ ਸੁਰੱਖਿਆ ਕਾਰਨਾਂ ਕਰਕੇ ਨਹੀਂ ਲਿਆ ਜਾ ਸਕਦਾ ਫੈਸਲਾ
- ਰਾਜੋਆਣਾ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ‘ਚ ਹੋਈ ਹੈ ਫਾਂਸੀ ਦੀ ਸਜ਼ਾ
ਨਵੀਂ ਦਿੱਲੀ, 1 ਨਵੰਬਰ 2022 – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਸੁਣਾਏ ਗਏ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਅੱਜ ਅੰਤਿਮ ਸੁਣਵਾਈ ਕਰੇਗਾ।
ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਵਿੱਚ ਬਲਵੰਤ ਸਿੰਘ ਰਾਜੋਆਣਾ ਦੇ ਵਕੀਲ ਨੇ ਕਿਹਾ ਕਿ ਉਹ 26 ਸਾਲਾਂ ਤੋਂ ਜੇਲ੍ਹ ਵਿੱਚ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਇਸ ਦੌਰਾਨ ਕੇਂਦਰ ਸਰਕਾਰ ਫੈਸਲਾ ਲੈਣ ਲਈ ਆਜ਼ਾਦ ਹੈ।
ਹਾਲਾਂਕਿ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਹਲਫਨਾਮਾ ਦਾਇਰ ਕਰਕੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਹਾ ਕਿ ਸੁਰੱਖਿਆ ਕਾਰਨਾਂ ਕਰਕੇ ਫੈਸਲਾ ਨਹੀਂ ਲਿਆ ਜਾ ਸਕਦਾ। ਜਿਸ ਤੋਂ ਬਾਅਦ ਅੱਜ ਸੁਪਰੀਮ ਕੋਰਟ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ‘ਤੇ ਅੰਤਿਮ ਸੁਣਵਾਈ ਕਰੇਗਾ।