ਲੰਬੇ ਸੰਘਰਸ਼ ਤੇ ਕੁਰਬਾਨੀਆਂ ਮਗਰੋਂ ਮਿਲੀ ਅਜ਼ਾਦੀ ਦੀ ਰੱਖਿਆ ਕਰਨੀ ਹਰ ਨਾਗਰਿਕ ਦਾ ਪਰਮ ਕਰਤੱਵ : ਬ੍ਰਹਮ ਸ਼ੰਕਰ

• ਪੰਜਾਬ ਦੇ ਮਾਲ ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਨੇ ਐਸ.ਏ.ਐਸ. ਨਗਰ ਵਿਖੇ ਕੌਮੀ ਝੰਡਾ ਲਹਿਰਾਇਆ
• ਸ੍ਰੀ ਆਨੰਦਪੁਰ ਸਾਹਿਬ, ਹੁਸਿਆਰਪੁਰ , ਤਲਵਾੜਾ, ਫਿਰੋਜ਼ਪੁਰ, ਫਾਜ਼ਿਲਕਾ ਖੇਤਰਾਂ ਵਿੱਚ 1100 ਕਰੋੜ ਰੁਪਏ ਦੀ ਨਵੀਆਂ ਜਲ ਸਪਲਾਈ ਸਕੀਮਾਂ ਕੀਤੀਆਂ ਜਾ ਰਹੀਆਂ ਹਨ ਸ਼ੁਰੂ
• ਪੰਜਾਬ ਨੂੰ ਮੁਕੰਮਲ ਤੌਰ ਤੇ ਖੁੱਲੇ ‘ਚ ਸੌਚ ਮੁਕਤ ਕਰਨ ਲਈ 5 ਲੱਖ 88 ਹਜ਼ਾਰ ਘਰੇਲੂ ਪਖਾਨਿਆ ਦਾ ਕੀਤਾ ਗਿਆ ਨਿਰਮਾਣ
• ਕਿਹਾ, ਇੱਕ ਵਿਧਾਇਕ ਇੱਕ ਪੈਨਸ਼ਨ ਸਕੀਮ ਲਾਗੂ ਕਰਨ ਦਾ ਫੈਸਲਾ ਇਤਿਹਾਸਕ, 5 ਸਾਲਾਂ ਵਿੱਚ ਅਨੁਮਾਨਿਤ 100 ਕਰੋੜ ਰੁਪਏ ਦੀ ਰਾਸ਼ੀ ਦੀ ਹੋਵੇਗੀ ਬਚਤ
• ਸਮਾਜ ਦੇ ਕਮਜੋਰ ਵਰਗ ਲਈ ਸਰਕਾਰ ਬਣਾਕੇ ਦੇਵੇਗੀ 25,000 ਨਵੇਂ ਮਕਾਨ
• ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕਾਰਗੁਜ਼ਾਰੀ ਵਿਖਾਉਣ ਵਾਲੀਆਂ ਸਖਸ਼ੀਅਤਾਂ ਦਾ ਕੀਤਾ ਸਨਮਾਨ
• ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਫੇਜ਼-6 ਐਸ.ਏ.ਐਸ. ਨਗਰ ਵਿਖੇ ਮਨਾਇਆ ਗਿਆ ਆਜ਼ਾਦੀ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ
• ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਨੂੰ 16 ਅਗਸਤ ਦੀ ਛੁੱਟੀ ਦਾ ਕੀਤਾ ਐਲਾਨ

ਐਸ.ਏ.ਐਸ. ਨਗਰ, 15 ਅਗਸਤ 2022 – ਸਾਡੇ ਪੁਰਖਿਆ, ਦੇਸ਼ ਭਗਤਾ ਵੱਲੋਂ ਲੰਬੇ ਸੰਘਰਸ਼ ਅਤੇ ਲੱਖਾਂ ਕੁਰਬਾਨੀਆਂ ਦੇਣ ਮਗਰੋਂ ਅੱਜ ਅਸੀਂ ਸਮੂਹ ਦੇਸ਼ ਵਾਸੀ ਅਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। ਅਜ਼ਾਦੀ ਦੀ ਇਸ 75ਵੀਂ ਵਰੇਗੰਢ ਮੌਕੇ ਸਾਡੇ ਸਾਰਿਆਂ ਦਾ ਇਹ ਪਰਮ ਕਰਤੱਵ ਬਣ ਜਾਂਦਾ ਹੈ ਕਿ ਅਸੀਂ ਅਨੇਕਾਂ ਸੰਘਰਸ਼ਾ, ਜਿਸ ਵਿੱਚ 80 ਫੀਸਦੀ ਤੋਂ ਵੱਧ ਪੰਜਾਬੀਆਂ ਨੇ ਸ਼ਹਾਦਤਾ ਪਾਈਆਂ, ਦੇ ਕਾਰਨ ਮਿਲੀ ਅਜ਼ਾਦੀ ਦੀ ਰੱਖਿਆ ਕਰੀਏ। ਇਹ ਬਿਆਨ ਪੰਜਾਬ ਦੇ ਮਾਲ ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਨੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਫੇਜ਼-6 ਐਸ.ਏ.ਐਸ. ਨਗਰ ਵਿਖੇ ਆਜ਼ਾਦੀ ਦਿਵਸ ਮੌਕੇ ਕਰਵਾਏ ਜਿ਼ਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਉਪਰੰਤ ਪੰਜਾਬੀਆਂ ਦੇ ਨਾਮ ਦਿੱਤੇ ਸੰਦੇਸ਼ ਵਿੱਚ ਕੀਤਾ।

ਇਸ ਮੌਕੇ ਕੈਬਨਿਟ ਮੰਤਰੀ ਨੇ ਪਰੇਡ ਦਾ ਨਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਉਨ੍ਰਾਂ ਵੱਲੋਂ ਤਸੁਵੱਰ ਕੀਤੇ ਸਮਾਜ ਦੀ ਸਿਰਜਣਾ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੀ ਇਮਾਨਦਾਰੀ ਨਾਲ ਯਤਨ ਕਰ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾਵੇਗਾ। ਸਮਾਗਮ ਵਿੱਚ ਮੁੱਖ ਮਹਿਮਾਨ ਸ੍ਰੀ ਬ੍ਰਹਮ ਸ਼ੰਕਰ ਜੀ ਦੇ ਧਰਮਪਤਨੀ ਸ੍ਰੀਮਤੀ ਵਿਭਾ ਵੀ ਸਮਾਗਮ ਵਿੱਚ ਪਹੁੰਚੇ।

ਉਨ੍ਹਾਂ ਦੱਸਿਆ ਕਿ ਦੇਸ਼ ਦੀ ਅਜ਼ਾਦੀ ਲਈ ਪੰਜਾਬੀਆਂ ਵੱਲੋਂ ਪਾਇਆ ਗਿਆ ਯੋਗਦਾਨ ਸਭ ਤੋਂ ਵੱਧ ਹੈ ਕਿਉਂਕਿ ਅਜ਼ਾਦੀ ਦੇ ਸੰਘਰਸ਼ ਵਿੱਚ 80 ਫੀਸਦੀ ਤੋਂ ਕੁਰਬਾਨੀਆਂ ਪੰਜਾਬੀਆਂ ਵੱਲੋਂ ਦਿੱਤੀਆਂ ਗਈਆਂ ਹਨ। ਉਨ੍ਹਾਂ ਉਚੇਚੇ ਤੌਰ ਤੇ ਭਾਈ ਰਾਮ ਸਿੰਘ, ਭਗਤ ਸਿੰਘ, ਉੱਧਮ ਸਿੰਘ , ਰਾਜਗੁਰੂ, ਸੁਖਦੇਵ , ਲਾਲਾ ਲਾਜਪੱਤ ਰਾਏ, ਮਦਨ ਲਾਲ ਢੀਗਰਾਂ ਦਾ ਅਜ਼ਾਦੀ ਸੰਘਰਸ਼ ਵਿੱਚ ਪਾਏ ਯੋਗਦਾਨ ਦਾ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਦਿਨ ਰਾਤ ਅਣਥੱਕ ਮਿਹਨਤ ਕਰਦੇ ਹੋਏ ਸਰਕਾਰ ਵੱਲੋਂ ਹੁਣ ਤੱਕ 9 ਹਜ਼ਾਰ ਹੈਕਟੇਅਰ ਜ਼ਮੀਨ ਨੂੰ ਨਜ਼ਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾ ਕੇ ਕਬਜ਼ੇ ਵਿੱਚ ਲਿਆ ਗਿਆ। ਇਸ ਦੇ ਨਾਲ ਹੀ ਸਰਕਾਰ ਵੱਲੋਂ ਇੱਕ ਵਿਧਾਇਕ ਇੱਕ ਪੈਨਸ਼ਨ ਸਕੀਮ ਲਾਗੂ ਕਰਨ ਦਾ ਇਤਿਹਾਸਕ ਫੈਸਲਾ ਵੀ ਲਿਆ ਗਿਆ ਜਿਸ ਨਾਲ 5 ਸਾਲਾਂ ਵਿੱਚ ਅਨੁਮਾਨਿਤ 100 ਕਰੋੜ ਰੁਪਏ ਦੀ ਰਾਸ਼ੀ ਦੀ ਬਚਤ ਹੋਵੇਗੀ। ਉਨ੍ਹਾਂ ਦੱਸਿਆ ਕਿ ਨੈਸ਼ਨਲ ਫੂਡ ਸਕਿਊਰਟੀ ਐਕਟ ਤਹਿਤ ਸਰਕਾਰ ਵੱਲੋਂ 58 ਲੱਖ ਲਾਭਪਾਤਰੀਆਂ ਨੂੰ ਆਟੇ ਦੀ ਹੋਮ ਡਿਲਵਰੀ ਵੀ ਕੀਤੀ ਜਾ ਰਹੀ ਹੈ।

ਭ੍ਰਿਸ਼ਟਾਚਾਰ ਵਿਰੋਧੀ ਲੜਾਈ ਵਿੱਚ ਸਰਕਾਰ ਨੇ ਜ਼ੀਰੋ ਟੋਲਰੈਂਸ ਦੀ ਨੀਤੀ ਅਧੀਨ ਵੱਡੀ ਲੜਾਈ ਲੜੀ ਹੈ ਜਿਸ ਦੌਰਾਨ ਸਰਕਾਰੀ ਦਫਤਰਾਂ ਵਿਚੋਂ ਭ੍ਰਿਸ਼ਟਾਚਾਰ ਖਤਮ ਕਰ ਦਿੱਤਾ ਗਿਆ ਹੈ। ਸਰਕਾਰ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਬਿਨ੍ਹਾਂ ਕਿਸੇ ਖੱਜਲ ਖੁਆਈ ਤੋਂ ਦੇਣ ਲਈ 122 ਹੋਰ ਸੇਵਾ ਕੇਂਦਰ ਖੋਲਣ ਜਾ ਰਹੀ ਹੈ। ਮਾਲ ਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਨੇ ਦੱਸਿਆ ਕਿ ਈ ਗਵਰਨੈਂਸ ਨੂੰ ਲਾਗੂ ਕਰਦਿਆਂ ਸਰਕਾਰ ਵੱਲੋਂ ਈ ਸਟੈਂਪ ਦੀ ਸਹੂਲਤ ਲਾਗੂ ਕੀਤੀ ਗਈ ਹੈ ਜਿਸ ਤਹਿਤ ਹੁਣ ਆਨਲਾਇਨ ਪ੍ਰਕਿਰਿਆ ਰਾਹੀ ਲੋਕਾਂ ਨੂੰ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਤੋਂ ਸਟੈਂਪ ਪੇਪਰ ਮਿਲ ਸਕਣਗੇ।

ਇਸ ਦੇ ਨਾਲ ਹੀ ਉਨ੍ਹਾਂ ਸਰਕਾਰ ਵੱਲੋਂ ਸੂਬੇ ਨੂੰ ਗੈਗਸਟਰ ਨਸ਼ਿਆ ਤੋਂ ਮੁਕਤ ਕੀਤੇ ਜਾਣ ਲਈ ਛੇੜੇ ਗਏ ਸੰਘਰਸ਼ ਬਾਰੇ ਵੀ ਚਾਨ੍ਹਣਾ ਪਾਇਆ । ਉਨ੍ਹਾਂ ਦੱਸਿਆ ਕਿ ਆਮ ਆਦਮੀ ਦੀ ਪਾਰਟੀ ਦੀ ਸਰਕਾਰ ਵੱਲੋਂ ਸਮਾਜ ਦੇ ਕਮਜੋਰ ਵਰਗ ਦੇ ਲੋਕਾਂ ਨੂੰ ਆਪਣੀ ਛੱਤ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਛੇਤੀ ਹੀ 25,000 ਨਵੇਂ ਮਕਾਨ ਬਣਾ ਕੇ ਸਸਤੀਆਂ ਦਰਾਂ ’ਤੇ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਇਨ੍ਹਾਂ ਲੋਕਾਂ ਨੂੰ ਆਪਣੀ ਛੱਤ ਨਸੀਬ ਹੋ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨਜ਼ਦੀਕ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸੂਬੇ ਵਿੱਚ 75 ਨਵੇਂ ਆਮ ਆਦਮੀ ਕਲੀਨਿਕ ਖੋਲੇ ਜਾ ਰਹੇ ਹਨ ਜੋ ਕਿ ਅੱਜ ਤੋਂ ਕੰਮ ਸ਼ੁਰੂ ਕਰ ਦੇਣਗੇ।

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਕਿਸਾਨਾਂ ਲਈ ਤੀਜੀ ਫਸਲ ਦਾ ਬਦਲ ਦਿੱਤਾ ਗਿਆ ਜਿਸ ਤਹਿਤ ਮੂੰਗੀ ਦੀ ਫਸਲ ਤੇ ਸਰਕਾਰ ਵੱਲੋਂ 7275 ਰੁਪਏ ਪ੍ਰਤੀ ਕੁਇੰਟਲ ਦਾ ਰੇਟ ਦੇ ਕੇ ਸਾਰੀ ਫਸਲ ਦੀ ਲਿਫਟਿੰਗ ਕੀਤੀ ਗਈ। ਇਸ ਦੇ ਨਾਲ ਹੀ ਝੋਨੇ ਦੀ ਸਿੱਧੀ ਬਿਜਾਈ ਲਈ ਸਰਕਾਰ ਵਲੋਂ 1500 ਪ੍ਰਤੀ ਏਕੜ ਸਬਸਿਡੀ ਦੇ ਕੇ ਜ਼ਮੀਨੀ ਪਾਣੀ 30 ਫੀਸਦੀ ਬਚਤ ਝੋਨੇ ਦੀ ਬਿਜਾਈ ਲਈ ਕੀਤੀ ਗਈ ਹੈ।

ਸ਼੍ਰੀ ਬ੍ਰਹਮ ਸ਼ੰਕਰ ਨੇ ਦੱਸਿਆ ਕਿ ਸਰਕਾਰ ਨੇ ਚੋਣਾ ਦੌਰਾਨ ਲੋਕਾਂ ਨੂੰ ਦਿੱਤੀਆਂ ਗਰੰਟੀਆਂ ਪੂਰੀਆਂ ਕਰਦੇ ਹੋਏ 52 ਲੱਖ ਘਰਾਂ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦੀ ਵੀ ਸ਼ੁਰੂਆਤ ਕੀਤੀ ਹੈ ਅਤੇ ਹੁਣ ਹਰੇਕ ਬਿਲ ਵਿੱਚ ਬਿਜਲੀ ਦੇ 600 ਯੂਨਿਟ ਮੁਆਫ ਕੀਤੇ ਗਏ ਹਨ।

ਸ੍ਰੀ ਬ੍ਰਹਮ ਸ਼ੰਕਰ ਵੱਲੋਂ ਦੱਸਿਆ ਗਿਆ ਕਿ ਸਰਕਾਰ ਵੱਲੋਂ ਸ੍ਰੀ ਆਨੰਦਪੁਰ ਸਾਹਿਬ, ਹ਼ਸ਼ਿਆਰਪੁਰ , ਤਲਵਾੜਾ, ਫਿਰੋਜ਼ਪੁਰ, ਫਾਜ਼ਿਲਕਾ ਖੇਤਰਾਂ ਵਿੱਚ 1100 ਕਰੋੜ ਰੁਪਏ ਦੀ ਨਵੀਆਂ ਜਲ ਸਪਲਾਈ ਸਕੀਮਾਂ ਆਰੰਭ ਕੀਤੀਆਂ ਜਾ ਰਹੀਆਂ ਹਨ ਜਿਸ ਨਾਲ ਲੋਕਾਂ ਨੂੰ ਹੈਵੀ ਮੈਟਲ ਰਹਿਤ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਸਰਕਾਰ ਵੱਲੋਂ ਪੂਰੇ ਪੰਜਾਬ ਨੂੰ ਖੁੱਲੇ ਵਿੱਚ ਸੌਚ ਮੁਕਤ (ਓ.ਡੀ.ਐਫ) ਕਰਨ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਹੁਣ ਤੱਕ 5 ਲੱਖ 88 ਹਜ਼ਾਰ ਘਰੇਲੂ ਪਖਾਨਿਆਂ ਦਾ ਨਿਰਮਾਣ ਕੀਤਾ ਗਿਆ ਹੈ।

ਇਸ ਮੌਕੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਵੱਲੋਂ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ‘ਚ 16 ਅਗਸਤ ਨੂੰ ਛੁੱਟੀ ਦੀ ਘੋਸ਼ਣਾ ਕੀਤੀ ਗਈ ਹੈ।
ਇਸ ਮੌਕੇ ਸੁਤੰਤਰਤਾ ਸੰਗਰਾਮੀਆਂ ਦਾ ਸਨਮਾਨ ਕੀਤਾ ਗਿਆ, ਜਿ਼ਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ, ਟਰਾਈ ਸਾਇਕਲ ਦਿੱਤੇ ਗਏੇ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕਾਰਗੁਜ਼ਾਰੀ ਵਿਖਾਉਣ ਵਾਲੀਆਂ ਸਖਸ਼ੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਵਿਧਾਇਕ ਐਸ.ਏ.ਐਸ. ਨਗਰ ਸ੍ਰੀ ਕੁਲਵੰਤ ਸਿੰਘ, ਏ.ਡੀ.ਜੀ.ਪੀ. ਸਰੱਖਿਆ ਸ੍ਰੀ ਐਸ.ਐਸ. ਸ਼ੀਵਾਸਤਵਾ, ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਤਲਵਾੜ, ਸੀਨੀਅਰ ਪੁਲਿਸ ਕਪਤਾਨ ਸ੍ਰੀ ਵਿਵੇਕ ਸ਼ੀਲ ਸੋਨੀ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਸ੍ਰੀਮਤੀ ਪੂਜਾ ਐਸ. ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵ) ਸ੍ਰੀ ਅਮਰਦੀਪ ਸਿੰਘ ਗੁਜਰਾਲ ਤੋਂ ਇਲਾਵਾ ਜੁਡੀਸ਼ਰੀ ਦੇ ਅਫਸਰ,ਆਮ ਆਦਮੀ ਪਾਰਟੀ ਦੇ ਆਗੂ ਸ੍ਰੀ ਹਰਸੁਖਇੰਦਰ ਸਿੰਘ ਬੱਬੀ ਬਾਦਲ, ਵੱਡੀ ਗਿਣਤੀ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸ਼ਹਿਰੀ ਪਤਵੰਤੇ, ਸਕੂਲੀ ਬੱਚੇ ਅਤੇ ਹੋਰ ਆਮ ਆਦਮੀ ਪਾਰਟੀ ਦੇ ਆਗੂ ਹਾਜਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹਰਪਾਲ ਚੀਮਾ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਪਟਿਆਲਾ ਵਿਖੇ ਲਹਿਰਾਇਆ ਤਿਰੰਗਾ

ਮਾਨ ਨੇ ਵੱਡੀ ਚੋਣ ਗਾਰੰਟੀ ਪੂਰੀ ਕੀਤੀ, 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ