ਮੋਹਾਲੀ, 28 ਜਨਵਰੀ 2023 – ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਮੋਹਾਲੀ ਦੇ ਫੇਜ਼-9 ਸਥਿਤ ਖੇਡ ਕੰਪਲੈਕਸ ਵਿੱਚ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੀ ਮੈਸ ਦੀ ਅਚਨਚੇਤੀ ਚੈਕਿੰਗ ਕੀਤੀ ਗਈ ਹੈ। ਇਸ ਦੌਰਾਨ ਖੇਡ ਮੰਤਰੀ ਨੇ ਖਿਡਾਰੀਆਂ ਨੂੰ ਪਰੋਸੇ ਜਾਂਦੇ ਮਾੜੇ ਮਿਆਰ ਦੇ ਖਾਣੇ ਦਾ ਗੰਭੀਰ ਨੋਟਿਸ ਲਿਆ ਹੈ। ਇਸ ਮੌਕੇ ਉਹਨਾਂ ਨੇ ਕਿਹਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖਿਡਾਰੀਆਂ ਦੀ ਸਿਹਤ ਅਤੇ ਉਨ੍ਹਾਂ ਦੀ ਡਾਇਟ ਨਾਲ ਕੋਈ ਵੀ ਸਮਝੌਤਾ ਨਹੀਂ ਕਰੇਗੀ।
ਜਿਸ ‘ਤੇ ਮੀਤ ਹੇਅਰ ਨੇ ਮੈਸ ਦੇ ਸਮਾਨ ਦਾ ਖ਼ੁਦ ਕੀਤਾ ਨਿਰੀਖਣ ਅਤੇ ਠੇਕੇਦਾਰ ਨੂੰ ਮੌਕੇ ਉੱਤੇ ਹੀ ਫ਼ੋਨ ਕਰਕੇ ਮਾੜੀ ਕੁਆਲਟੀ ਦੇ ਖਾਣੇ ਲਈ ਫਿਟਕਾਰ ਲਾਈ ਅਤੇ ਨਾਲ ਹੀ ਉਹਨਾਂ ਕਿਹਾ ਕਿ ਡਾਇਟ ਦੇ ਮਾਪਦੰਡਾਂ ਉੱਤੇ ਖਰਾ ਨਾ ਉਤਰਨ ਵਾਲੇ ਠੇਕੇਦਾਰਾਂ ਦੇ ਠੇਕੇ ਰੱਦ ਕੀਤੇ ਜਾਣਗੇ।
ਖੇਡ ਮੰਤਰੀ ਦੇ ਨਿਰਦੇਸ਼ਾਂ ਉੱਤੇ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਵੱਲੋਂ ਮਾੜੇ ਪ੍ਰਬੰਧਾਂ ਲਈ ਠੇਕੇਦਾਰ ਨੂੰ ਤਾੜਨਾ ਪੱਤਰ ਜਾਰੀ ਕੀਤਾ ਗਿਆ ਹੈ ਅਤੇ ਠੇਕੇਦਾਰ ਨੂੰ ਸਿਰਫ ਉੱਚ ਮਿਆਰ ਦੇ ਖਾਣੇ ਦੇ ਉਤਪਾਦ, ਤਾਜ਼ੀਆਂ ਸਬਜ਼ੀਆਂ ਤੇ ਲੋੜੀਂਦੀ ਡਾਇਟ ਦਾ ਪੂਰਾ ਖਿਆਲ ਰੱਖਣ ਦੀ ਤਾਕੀਦ ਕੀਤੀ ਹੈ।
ਤੁਹਾਨੂੰ ਦੱਸ ਦਈਏ ਕਿ ਸਪੋਰਟਰ ਕੰਪਲੈਕਸ ਵਿੱਚ ਹਾਕੀ, ਮੁੱਕੇਬਾਜ਼ੀ, ਕੁਸ਼ਤੀ, ਬਾਸਕਟਬਾਲ, ਜੂਡੋ, ਵੇਟਲਿਫਟਿੰਗ, ਜਿਮਨਾਸਟਿਕ ਦੇ ਕਰੀਬ 350 ਖਿਡਾਰੀ ਹਨ।