ਸੁਸ਼ੀਲ ਰਿੰਕੂ ਨੇ ਲੋਕ ਸਭਾ ‘ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਲੋਕ ਸਭਾ ‘ਚ ਆਪ ਦੀ ਫੇਰ ਹੋਈ ਐਂਟਰੀ

  • ਸਦਨ ‘ਚ ਨੇ ‘ਆਪ’ ਪਾਰਟੀ ਦੇ ਇਕਲੌਤੇ ਮੈਂਬਰ
  • ਸੀਐੱਮ ਮਾਨ ਦੇ ਅਸਤੀਫੇ ਤੋਂ ਬਾਅਦ ਸੰਸਦ ‘ਚ ਆਪ ਦਾ ਕੋਈ ਨੁਮਾਇੰਦਾ ਨਹੀਂ ਸੀ

ਨਵੀਂ ਦਿੱਲੀ, 20 ਜੁਲਾਈ 2023 – ਸਾਬਕਾ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਨੂੰ ਹਰਾ ਕੇ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਜਲੰਧਰ ਜ਼ਿਮਨੀ ਚੋਣ ਜਿੱਤਣ ਵਾਲੇ ਸੁਸ਼ੀਲ ਰਿੰਕੂ ਨੇ ਅੱਜ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਆਮ ਆਦਮੀ ਪਾਰਟੀ ਦੀ ਲੋਕ ਸਭਾ ਵਿੱਚ ਪ੍ਰਤੀਨਿਧਤਾ ਖਤਮ ਹੋ ਗਈ ਸੀ, ਰਿੰਕੂ ਦੇ ਸਹੁੰ ਚੁੱਕਣ ਤੋਂ ਬਾਅਦ ਬਹਾਲ ਹੋ ਗਈ ਹੈ।

ਸੁਸ਼ੀਲ ਰਿੰਕੂ ਲੋਕ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਇੱਕੋ ਇੱਕ ਮੈਂਬਰ ਹੋਣਗੇ। ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਸਾਲ 2019 ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੇ ਸੰਗਰੂਰ ਤੋਂ ਸਿਰਫ਼ ਭਗਵੰਤ ਮਾਨ ਹੀ ਜਿੱਤੇ ਸਨ, ਬਾਕੀ ਦਿੱਲੀ ਅਤੇ ਹੋਰ ਰਾਜਾਂ ਤੋਂ ਸੰਸਦ ਮੈਂਬਰ ਚੋਣ ਹਾਰ ਗਏ ਸਨ।

ਅਕਾਲੀ ਦਲ (ਅੰਮ੍ਰਿਤਸਰ) ਦੇ ਮੁਖੀ ਸਿਮਰਨਜੀਤ ਸਿੰਘ ਮਾਨ ਨੇ ਭਗਵੰਤ ਮਾਨ ਤੋਂ ਖਾਲੀ ਹੋਈ ਲੋਕ ਸਭਾ ਸੀਟ ‘ਤੇ ਆਪ ਦੇ ਸੱਤਾ ਵਿਚ ਹੋਣ ਦੇ ਬਾਵਜੂਦ ਚੋਣ ਜਿੱਤੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ‘ਤੇ ਪਾਬੰਦੀ: ਧੁੱਸੀ ਬੰਨ੍ਹ ਟੁੱਟਣ ਕਾਰਨ ਰਾਵੀ ਦਾ ਪਾਣੀ ਕਾਰੀਡੋਰ ਤੱਕ ਪਹੁੰਚਿਆ

ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ‘ਚ ਸਥਿਤੀ ‘ਤੇ ਨਿਰੰਤਰ ਨਿਗਰਾਨੀ ਰੱਖ ਰਿਹਾਂ, ਸਰਕਾਰ ਕਰੇਗੀ ਲੋਕਾਂ ਦੇ ਹੋਏ ਨੁਕਸਾਨ ਦੀ ਭਰਪਾਈ – CM ਮਾਨ