ਪੰਜਾਬ ਪੁਲਿਸ ਦੇ ਸਸਪੈਂਡ ਪੁਲਿਸ ਮੁਲਾਜ਼ਮ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌ+ਤ, ਪਿਤਾ ਦੀ ਥਾਂ ‘ਤੇ ਮਿਲੀ ਸੀ ਨੌਕਰੀ

  • ਦੋ ਭੈਣਾਂ ਦਾ ਇਕਲੌਤਾ ਭਰਾ ਸੀ,
  • ਨਸ਼ੇ ਦੀ ਲਤ ਕਾਰਨ ਹੀ ਹੋਇਆ ਸੀ ਸਸਪੈਂਡ

ਗੁਰਦਾਸਪੁਰ, 12 ਜੁਲਾਈ 2023 – ਗੁਰਦਾਸਪੁਰ ਦੇ ਗਾਂਧੀ ਕੈਂਪ ਬਟਾਲਾ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਮੁਅੱਤਲ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਮ੍ਰਿਤਕ ਸਾਹਿਲ ਕੁਮਾਰ (25) ਥਾਣਾ ਗਾਂਧੀ ਕੈਂਪ ਦਾ ਰਹਿਣ ਵਾਲਾ ਸੀ। ਉਸ ਨੂੰ ਕੁਝ ਸਮਾਂ ਪਹਿਲਾਂ ਨਸ਼ੇ ਦੇ ਮਾਮਲੇ ਵਿੱਚ ਪੁਲੀਸ ਵਿਭਾਗ ਤੋਂ ਮੁਅੱਤਲ ਕੀਤਾ ਗਿਆ ਸੀ। ਉਹ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਉਸ ਦੇ ਪੁਲਿਸ ਮੁਲਾਜ਼ਮ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਉਸ ਨੂੰ ਆਪਣੇ ਪਿਤਾ ਦੀ ਥਾਂ ਪੁਲਿਸ ਵਿਭਾਗ ਵਿੱਚ ਕਾਂਸਟੇਬਲ ਦੀ ਨੌਕਰੀ ਮਿਲੀ ਸੀ।

ਮ੍ਰਿਤਕ ਦੀ ਮਾਤਾ ਜਸਵਿੰਦਰ ਕੌਰ ਨੇ ਦੱਸਿਆ ਕਿ ਉਸ ਦੇ ਲੜਕੇ ਨੂੰ ਪਿਤਾ ਦੀ ਮੌਤ ਤੋਂ ਬਾਅਦ ਪੁਲੀਸ ਵਿਭਾਗ ਵਿੱਚ ਕਾਂਸਟੇਬਲ ਦੀ ਨੌਕਰੀ ਮਿਲ ਗਈ ਸੀ ਪਰ ਸਾਹਿਲ ਨੂੰ ਨਸ਼ੇ ਦੀ ਲਤ ਲੱਗ ਗਈ ਸੀ। ਜਿਸ ਕਾਰਨ ਉਸ ਨੂੰ ਪੁਲਿਸ ਵਿਭਾਗ ਨੇ ਮੁਅੱਤਲ ਕਰ ਦਿੱਤਾ ਸੀ। ਪਰਿਵਾਰ ਨੇ ਉਸ ਦੀ ਨਸ਼ੇ ਦੀ ਆਦਤ ਤੋਂ ਛੁਟਕਾਰਾ ਪਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਸਭ ਬੇਕਾਰ ਗਿਆ।

ਹੁਣ ਨਸ਼ੇ ਨੇ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਸਾਹਿਲ ਦੀ ਓਵਰਡੋਜ਼ ਨਾਲ ਹੋਈ ਮੌਤ ਦੀ ਪੁਸ਼ਟੀ ਕਰਦਿਆਂ ਮੁਹੱਲਾ ਗਾਂਧੀ ਕੈਂਪ ਦੇ ਐਮਸੀ ਹੀਰਾ ਲਾਲ ਨੇ ਦੱਸਿਆ ਕਿ ਇਲਾਕੇ ਵਿੱਚ ਪਿਛਲੇ ਸਮੇਂ ਦੌਰਾਨ ਨਸ਼ੇ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਨਸ਼ੇ ਖੁੱਲ੍ਹੇਆਮ ਵਿਕਦੇ ਹਨ ਪਰ ਪੁਲੀਸ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਠੇਕੇ ‘ਤੇ ਬੋਤਲਾਂ ਮੰਗਣ ਪਹੁੰਚਿਆ ਪੰਜਾਬ ਪੁਲਿਸ ਦਾ ਮੁਲਾਜ਼ਮ, ਵੀਡੀਓ ਹੋਈ ਵਾਇਰਲ

BJP ਆਗੂ ਖਿਲਾਫ FIR ਦਰਜ: ਇੰਤਕਾਲ ਬਦਲੇ 3.5 ਲੱਖ ਲੈਣ ਦੇ ਦੋਸ਼, ਪੜ੍ਹੋ ਪੂਰੀ ਖ਼ਬਰ