ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਅੱਜ ਕੰਮਕਾਜ ਮੁਅੱਤਲ, ਪੜ੍ਹੋ ਵੇਰਵਾ

  • ਵਕੀਲ ਸ਼ੰਭੂ ਦੱਤ ਸ਼ਰਮਾ ਦੇ ਦੇਹਾਂਤ ਦੇ ਸ਼ੋਕ ਵੱਜੋਂ ਨਹੀਂ ਹੋਵੇਗਾ ਕੰਮ,
  • ਹਾਈ ਕੋਰਟ ਬਾਰ ਐਸੋਸੀਏਸ਼ਨ ਦੀ ਕਾਰਜਕਾਰਨੀ ਕਮੇਟੀ ਨੇ ਸਰਬਸੰਮਤੀ ਨਾਲ ਲਿਆ ਫੈਸਲਾ

ਚੰਡੀਗੜ੍ਹ, 18 ਸਤੰਬਰ 2023 – ਸੁਪਰੀਮ ਕੋਰਟ ਅਤੇ ਹਾਈ ਕੋਰਟ ਦੇ ਵਕੀਲ ਸ਼ੰਭੂ ਦੱਤ ਸ਼ਰਮਾ ਦੇ ਦਿਹਾਂਤ ਕਾਰਨ ਅੱਜ 18 ਸਤੰਬਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕੋਈ ਕੰਮਕਾਜ ਨਹੀਂ ਹੋਵੇਗਾ। ਹਾਈ ਕੋਰਟ ਬਾਰ ਐਸੋਸੀਏਸ਼ਨ ਦੀ ਕਾਰਜਕਾਰਨੀ ਕਮੇਟੀ ਨੇ ਸਰਬਸੰਮਤੀ ਨਾਲ ਕੰਮ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਬਾਰ ਦਾ ਕਹਿਣਾ ਹੈ ਕਿ ਅੱਜ ਹਾਈ ਕੋਰਟ ਵਿੱਚ ਕੇਸਾਂ ਦੀ ਸੁਣਵਾਈ ਲਈ ਆਉਣ ਵਾਲੇ ਲੋਕ ਅਦਾਲਤ ਵਿੱਚ ਆਉਣ ਤੋਂ ਗੁਰੇਜ਼ ਕਰਨ। ਇਸ ਨਾਲ ਸਮਾਂ ਅਤੇ ਯਾਤਰਾ ਦੀ ਪਰੇਸ਼ਾਨੀ ਦੀ ਬੱਚਤ ਹੋ ਸਕਦੀ ਹੈ।

ਵਰਨਣਯੋਗ ਹੈ ਕਿ ਸੀਨੀਅਰ ਵਕੀਲ ਸ਼ੰਭੂ ਦੱਤ ਸ਼ਰਮਾ ਬ੍ਰਾਹਮਣ ਸਭਾ ਦੇ ਸਾਬਕਾ ਪ੍ਰਧਾਨ ਅਤੇ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਹਿ ਚੁੱਕੇ ਹਨ। ਉਹ ਆਰਥਿਕ ਤੌਰ ‘ਤੇ ਕਮਜ਼ੋਰ ਬੱਚਿਆਂ ਦੀ ਹਰ ਸੰਭਵ ਸਹਾਇਤਾ ਕਰਦੇ ਰਹੇ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਬੀਤੇ ਦਿਨ ਚੰਡੀਗੜ੍ਹ ਸੈਕਟਰ-25 ਵਿਖੇ ਕੀਤਾ ਗਿਆ। ਐਡਵੋਕੇਟ ਸ਼ੰਭੂ ਦੱਤ ਸ਼ਰਮਾ ਦੇ ਦਿਹਾਂਤ ਕਾਰਨ ਹਾਈ ਕੋਰਟ ਬਾਰ ਐਸੋਸੀਏਸ਼ਨ ਨੇ ਕੱਲ੍ਹ ਸਰਬਸੰਮਤੀ ਨਾਲ ਹਾਈ ਕੋਰਟ ਵਿੱਚ ਕੰਮ ਨਾ ਕਰਨ ਦਾ ਫੈਸਲਾ ਕੀਤਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਣੀਪੁਰ ‘ਚ ਫੌਜੀ ਦੀ ਗੋ+ਲੀ ਮਾਰ ਕੇ ਹੱ+ਤਿਆ, 8 ਸਾਲ ਦੇ ਬੇਟੇ ਦੇ ਸਾਹਮਣੇ ਪਿਤਾ ਨੂੰ ਕੀਤਾ ਸੀ ਅਣਪਛਾਤਿਆਂ ਨੇ ਅਗਵਾ

ਪੰਜਾਬ ਦੇ 5 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ: ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਤਾਪਮਾਨ ‘ਚ ਗਿਰਾਵਟ