ਚੰਡੀਗੜ੍ਹ, 15 ਅਕਤੂਬਰ 2025 – ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਨੇ ਅੱਜ ਆਪਣੀ ਨਾਮਜ਼ਦਗੀ ਦਾਖਲ ਕੀਤੀ। ਉਨ੍ਹਾਂ ਨੇ ਨਾਮਜ਼ਦਗੀ ਦਾਖਲ ਕਰਨ ਤੋਂ ਪਹਿਲਾਂ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਅਸਥਾਨ ‘ਤੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਉਹਨਾਂ ਨਾਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਕਈ ਸਿਨੀਅਰ ਅਕਾਲੀ ਆਗੂ ਅਤੇ ਵਰਕਰ ਮੌਜੂਦ ਸਨ।
ਇਸ ਤੋਂ ਬਾਅਦ ਜਦੋਂ ਸ਼੍ਰੋਮਣੀ ਅਕਾਲੀ ਦਲ ਦਾ ਕਾਫਲਾ ਤਰਨ ਤਾਰਨ ਸ਼ਹਿਰ ਵਿੱਚ ਦਾਖਲ ਹੋਇਆ, ਤਾਂ ਵਰਕਰਾਂ ਵਿੱਚ ਜੋਸ਼ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਜੋਗ ਸੀ। ਸੜਕਾਂ ‘ਤੇ ਅਕਾਲੀ ਝੰਡੇ ਲਹਿਰਾਉਂਦੇ ਹੋਏ ਵਰਕਰਾਂ ਨੇ ਨਾਅਰੇਬਾਜ਼ੀ ਕਰਕੇ ਆਪਣਾ ਸਮਰਥਨ ਦਰਸਾਇਆ।

