ਤਰਨਤਾਰਨ, 21 ਅਗਸਤ 2025 – ਡਿਬਰੂਗੜ੍ਹ ਦੀ ਜੇਲ੍ਹ ‘ਚ ਬੰਦਾ ਐਮ ਪੀ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਨੇ ਤਰਨਤਾਰਨ ਵਿੱਚ ਹੋਣ ਵਾਲੀ ਉਪ ਚੋਣ ਲਈ ਆਪਣੇ ਉਮੀਦਵਾਰ ਦੇ ਨਾਂਅ ਦਾ ਐਲਾਨ ਕਰ ਦਿੱਤਾ ਹੈ। ਅੰਮ੍ਰਿਤਪਾਲ ਦੀ ਪਾਰਟੀ ਨੇ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੀ ਪਤਨੀ ਪਰਮਜੀਤ ਕੌਰ ਖਾਲੜਾ ਨੂੰ ਉਪ ਚੋਣ ਵਿੱਚ ਮੈਦਾਨ ਵਿੱਚ ਉਤਾਰਨ ਦਾ ਐਲਾਨ ਕੀਤਾ ਹੈ।
ਦੱਸ ਦਈਏ ਕਿ ਜਸਵੰਤ ਸਿੰਘ ਖਾਲੜਾ ਨੇ 1980 ਅਤੇ 1990 ਦੇ ਦਹਾਕੇ ਦੌਰਾਨ ਪੰਜਾਬ ਵਿੱਚ ਸਿੱਖਾਂ ਵਿਰੁੱਧ ਹੋਏ ਅੱਤਿਆਚਾਰਾਂ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵਿਰੁੱਧ ਆਪਣੀ ਆਵਾਜ਼ ਬੁਲੰਦ ਕੀਤੀ ਸੀ।
ਦਰਅਸਲ ਆਮ ਆਦਮੀ ਪਾਰਟੀ ਦੇ ਤਰਨਤਾਰਨ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ 2 ਮਹੀਨੇ ਪਹਿਲਾਂ ਦੇਹਾਂਤ ਹੋ ਗਿਆ ਸੀ। ਉਹ ਕੈਂਸਰ ਤੋਂ ਪੀੜਤ ਸਨ। ਜਿਸ ਤੋਂ ਬਾਅਦ ਤਰਨਤਾਰਨ ਸੀਟ ਖਾਲੀ ਹੋ ਗਈ ਅਤੇ ਹੁਣ ਇੱਥੇ ਉਪ ਚੋਣਾਂ ਹੋਣੀਆਂ ਹਨ।

ਭਾਜਪਾ ਨੇ ਇਸ ਸੀਟ ਤੋਂ ਹਰਜੀਤ ਸਿੰਘ ਸੰਧੂ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਤੋਂ ਇਲਾਵਾ ਤਰਨਤਾਰਨ ਹਲਕੇ ਦੀ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ।
