ਤਰਨਤਾਰਨ: ਮੌਜੂਦਾ ਸਰਪੰਚ ਦਾ ਗੋਲੀਆਂ ਮਾਰਕੇ ਕਤਲ

ਤਰਨਤਾਰਨ, 17 ਨਵੰਬਰ 2024 – ਤਰਨਤਾਰਨ ਦੇ ਪਿੰਡ ਲਾਲੂ ਘੁੰਮਣ ਵਿਖੇ ਪੰਚਾਇਤੀ ਚੋਣਾਂ ਦੀ ਰੰਜਿਸ਼ ਤਹਿਤ ਮੌਜੂਦਾ ਸਰਪੰਚ ਨੂੰ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਹੈ, ਜਦ ਕਿ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ। ਮ੍ਰਿਤਕ ਸਰਪੰਚ ਦੀ ਪਹਿਚਾਣ ਪ੍ਰਤਾਪ ਸਿੰਘ ਵੱਜੋਂ ਹੋਈ ਹੈ।

ਪ੍ਰਤਾਪ ਸਿੰਘ ਹਾਲ ਹੀ ਵਿੱਚ ਸਰਪੰਚ ਬਣਿਆ ਸੀ ਅਤੇ ਆਮ ਆਦਮੀ ਪਾਰਟੀ ਨਾਲ ਸਬੰਧ ਰੱਖਦਾ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਸਰਪੰਚ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅੱਜ ਸਵੇਰੇ ਸਰਪੰਚ ਪ੍ਰਤਾਪ ਸਿੰਘ ਪਿੰਡ ਵਿੱਚ ਕਿਸੇ ਦੇ ਘਰ ਅਖੰਡ ਪਾਠ ਸਾਹਿਬ ਦੇ ਭੋਗ ਵਿੱਚ ਸ਼ਾਮਲ ਹੋਣ ਗਿਆ ਸੀ, ਜਦ ਉਹ ਵਾਪਸੀ ਸਮੇਂ ਸਰਪੰਚ ਤੇ ਮੋਟਰਸਾਈਕਲ ਸਵਾਰ ਇਕ ਵਿਅਕਤੀ ਵਲੋਂ ਗੋਲੀਆਂ ਚਲਾਈਆਂ ਗਈਆਂ। ਗੋਲੀਆਂ ਲੱਗਣ ਕਾਰਨ ਪ੍ਰਤਾਪ ਸਿੰਘ ਦੀ ਮੌਤ ਹੋ ਗਈ ਹੈ, ਜਦ ਕਿ ਬੁੱਧ ਸਿੰਘ ਨਾਮਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਰਪੰਚੀ ਚੋਣਾਂ ਸਮੇਂ ਤੋਂ ਉਨ੍ਹਾਂ ਨੂੰ ਵਿਰੋਧੀ ਪਾਰਟੀ ਦੇ ਲੋਕਾਂ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ ਅਤੇ ਅੱਜ ਗੋਲੀਆਂ ਮਾਰਕੇ ਸਰਪੰਚ ਨੂੰ ਕਤਲ ਕਰ ਦਿੱਤਾ ਗਿਆ ਹੈ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਝਬਾਲ ਪੁਲਿਸ ਵੱਲੋਂ ਮੋਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਦਸ ਦਿਨ ਤੋਂ ਵਿਆਹ ਗਿਆ ਹੋਇਆ ਸੀ ਪਰਿਵਾਰ, ਪਿੱਛੋਂ ਘਰ ਵਿੱਚ ਪੈ ਗਏ ਚੋਰ

ਸੰਧਵਾਂ 19 ਨਵੰਬਰ ਨੁੰ ਜ਼ਿਲ੍ਹਾ ਫਰੀਦਕੋਟ ਦੇ ਨਵੇਂ ਚੁਣੇ ਪੰਚਾਇਤ ਮੈਂਬਰਾਂ ਨੂੰ ਚੁਕਾਉਣਗੇ ਸਹੁੰ