ਮੋਗਾ ‘ਚ ਡੋਲੀ ਵਾਲੀ ਕਾਰ ਨਾਲ ਵਾਪਰਿਆ ਭਿਆਨਕ ਹਾਦਸਾ, ਲਾੜੇ ਸਮੇਤ 4 ਦੀ ਮੌ+ਤ

  • 3 ਦੀ ਹਾਲਤ ਗੰਭੀਰ
  • ਲੁਧਿਆਣਾ-ਫਿਰੋਜ਼ਪੁਰ ਹਾਈਵੇ ‘ਤੇ ਖੜ੍ਹੇ ਟਰੱਕ ਨਾਲ ਹੋਈ ਡੋਲੀ ਵਾਲੀ ਕਾਰ ਦੀ ਟੱਕਰ

ਮੋਗਾ, 5 ਨਵੰਬਰ 2023 – ਮੋਗਾ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਹਾਦਸੇ ‘ਚ ਡੋਲੀ ਵਾਲੀ ਕਾਰ ‘ਚ ਸਵਾਰ ਲਾੜੇ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਲੁਧਿਆਣਾ-ਫ਼ਿਰੋਜ਼ਪੁਰ ਮੁੱਖ ਸੜਕ ‘ਤੇ ਅਜੀਤਵਾਲ ਨੇੜੇ ਵਾਪਰਿਆ। ਘਟਨਾ ਦੀ ਸੂਚਨਾ ਮਿਲਦੇ ਹੀ ਮੋਗਾ ਪੁਲਸ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ। ਪੁਲਿਸ ਨੇ ਸਾਰੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਘਟਨਾ ਦੀ ਜਾਣਕਾਰੀ ਪਰਿਵਾਰ ਨੂੰ ਵੀ ਦੇ ਦਿੱਤੀ ਗਈ ਹੈ।

ਮੁੱਢਲੀ ਜਾਣਕਾਰੀ ਅਨੁਸਾਰ ਡੋਲੀ ਲੈ ਕੇ ਜਾ ਰਹੀ ਕਾਰ ਖੜ੍ਹੇ ਟਰੱਕ ਨਾਲ ਟਕਰਾ ਗਈ। ਮਰਨ ਵਾਲਿਆਂ ਵਿੱਚ ਲਾੜਾ ਵੀ ਸ਼ਾਮਲ ਹੈ। ਘਟਨਾ ‘ਚ ਜ਼ਖਮੀ ਹੋਏ ਤਿੰਨ ਹੋਰ ਲੋਕਾਂ ਦਾ ਇਲਾਜ ਚੱਲ ਰਿਹਾ ਹੈ। ਦੱਸ ਦੇਈਏ ਕਿ ਡੋਲੀ ਵਾਲੀ ਕਾਰ ਅਬੋਹਰ ਤੋਂ ਆ ਰਹੀ ਸੀ। ਕਾਰ ਵਿਚ ਸਵਾਰ ਲੋਕਾਂ ਨੇ ਲੁਧਿਆਣਾ ਨੇੜੇ ਬੱਦੋਵਾਲ ਪਹੁੰਚ ਕੇ ਵਿਆਹ ਵਿਚ ਸ਼ਾਮਲ ਹੋਣਾ ਸੀ। ਪਰ ਐਤਵਾਰ ਸਵੇਰੇ 5 ਵਜੇ ਹਾਦਸਾ ਵਾਪਰ ਗਿਆ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅੱਜ ਹੈ ਭਾਰਤ ਦੇ ਸਟਾਰ ਕ੍ਰਿਕਟਰ ਵਿਰਾਟ ਕੋਹਲੀ ਦਾ ਜਨਮਦਿਨ

ਲੁਧਿਆਣਾ: ਹੌਜ਼ਰੀ ਫੈਕਟਰੀ ‘ਚ ਲੱਗੀ ਭਿਆਨਕ ਅੱਗ: ਧੂੰਏਂ ਕਾਰਨ 3 ਦਾ ਘੁੱਟਿਆ ਦਮ, ਹਾਲਤ ਗੰਭੀਰ