ਬੱਸ ਅਤੇ ਟਰੈਕਟਰ-ਟਰਾਲੀ ਦੀ ਭਿਆਨਕ ਟੱਕਰ ‘ਚ 12 ਜ਼ਖਮੀ, ਤਿੰਨ ਦੀ ਹਾਲਤ ਗੰਭੀਰ

ਲੁਧਿਆਣਾ, 6 ਅਪ੍ਰੈਲ 2023 – ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ‘ਤੇ ਪੈਂਦੇ ਪਿੰਡ ਗਹੌਰ ਨੇੜੇ ਬੁੱਧਵਾਰ ਦੇਰ ਰਾਤ ਬੱਸ ਅਤੇ ਟਰੈਕਟਰ-ਟਰਾਲੀ ਵਿਚਾਲੇ ਹੋਈ ਭਿਆਨਕ ਟੱਕਰ ‘ਚ ਔਰਤਾਂ ਅਤੇ ਬੱਚਿਆਂ ਸਮੇਤ 12 ਦੇ ਕਰੀਬ ਲੋਕ ਜ਼ਖਮੀ ਹੋ ਗਏ। ਜਿਹਨਾਂ ‘ਚੋਂ ਤਿੰਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਲੋਕ ਸੇਵਾ ਕਮੇਟੀ ਦੇ ਮੈਂਬਰਾਂ ਅਤੇ ਮੈਡੀਵੇਜ਼ ਹਸਪਤਾਲ ਦੇ ਸਟਾਫ਼ ਨੇ ਮੌਕੇ ‘ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਲੁਧਿਆਣਾ ਦੇ ਵੱਖ-ਵੱਖ ਹਸਪਤਾਲਾਂ ‘ਚ ਦਾਖ਼ਲ ਕਰਵਾਇਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਦਾਖਾ ਦੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਹਾਦਸਾਗ੍ਰਸਤ ਵਾਹਨਾਂ ਨੂੰ ਆਪਣੇ ਕਬਜ਼ੇ ‘ਚ ਲੈ ਲਿਆ।

ਏਐਸਆਈ ਹਮੀਰ ਸਿੰਘ ਨੇ ਦੱਸਿਆ ਕਿ ਲੁਧਿਆਣਾ ਡਿਪੂ ਦੀ ਪੀਆਰਟੀਸੀ ਦੀ ਬੱਸ ਲੁਧਿਆਣਾ ਤੋਂ ਬਠਿੰਡਾ ਵੱਲ ਜਾ ਰਹੀ ਸੀ। ਜਦੋਂ ਉਹ ਪਿੰਡ ਗਹੌਰ ਨੇੜੇ ਪਹੁੰਚੀ ਤਾਂ ਮੁੱਲਾਂਪੁਰ ਵੱਲੋਂ ਗਲਤ ਸਾਈਡ ਤੋਂ ਆ ਰਹੇ ਟਰੈਕਟਰ-ਟਰਾਲੀ ਨਾਲ ਉਸ ਦੀ ਟੱਕਰ ਹੋ ਗਈ।

ਜਿਸ ਕਾਰਨ ਬੱਸ ਵਿੱਚ ਬੈਠੀਆਂ ਸਵਾਰੀਆਂ ਅਤੇ ਬੱਸ ਦੇ ਡਰਾਈਵਰ ਅਤੇ ਟਰੈਕਟਰ ਵਿੱਚ ਸਵਾਰ ਦੋ ਵਿਅਕਤੀਆਂ ਸਮੇਤ 12 ਦੇ ਕਰੀਬ ਵਿਅਕਤੀ ਜ਼ਖ਼ਮੀ ਹੋ ਗਏ। ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਅਤੇ ਟਰੈਕਟਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਾਲ ਗੱਡੀ ‘ਤੇ ਚੜ੍ਹ ਕੇ ਸੈਲਫੀ ਲੈ ਰਿਹਾ ਨੌਜਵਾਨ ਹਾਈ ਵੋਲਟੇਜ ਤਾਰਾਂ ਦੀ ਲਪੇਟ ‘ਚ ਆਇਆ, ਹਾਲਤ ਗੰਭੀਰ

ਵਿਸਾਖੀ ਤੋਂ ਪਹਿਲਾਂ ਮਿਲੇਗੀ ਮੁਆਵਜ਼ੇ ਦੀ ਰਾਸ਼ੀ: CM ਮਾਨ ਅੱਜ ਸਿਵਲ ਸਕੱਤਰੇਤ ‘ਚ ਕਰਨਗੇ ਮੀਟਿੰਗ