ਅੰਮ੍ਰਿਤਸਰ ‘ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ: ਜਾਨੀ ਨੁਕਸਾਨ ਤੋਂ ਬਚਾਅ

ਅੰਮ੍ਰਿਤਸਰ, 10 ਜੂਨ 2022 – ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਵੱਲਾ ਸਬਜ਼ੀ ਮੰਡੀ ਨੇੜੇ ਝੁੱਗੀਆਂ ਵਿੱਚ ਵੀਰਵਾਰ ਸ਼ਾਮ ਨੂੰ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਭਾਰੀ ਨੁਕਸਾਨ ਹੋ ਗਿਆ। ਗਰੀਬ ਮਜ਼ਦੂਰਾਂ ਦੀਆਂ ਝੁੱਗੀਆਂ ਵਿੱਚ ਰੱਖੀ ਨਕਦੀ ਅਤੇ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ। ਹਾਲਾਂਕਿ ਸਾਰੇ ਕੰਮ ‘ਤੇ ਗਏ ਹੋਏ ਸਨ, ਜਿਸ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ।

ਝੁੱਗੀਆਂ ਵਿੱਚ ਰਹਿਣ ਵਾਲੇ ਲੋਕਾਂ ਨੇ ਦੱਸਿਆ ਕਿ ਉਹ ਮਿਹਨਤ ਮਜ਼ਦੂਰੀ ਕਰਦੇ ਹਨ ਅਤੇ ਸ਼ਾਮ ਨੂੰ ਸਾਰੇ ਪਰਿਵਾਰ ਸਬਜ਼ੀ ਮੰਡੀ ਵਿੱਚ ਲੱਗੇ ਹੋਏ ਸਨ। ਅਚਾਨਕ ਕੁਝ ਲੋਕ ਭੱਜ ਕੇ ਆਏ ਅਤੇ ਝੁੱਗੀਆਂ ਵਿੱਚ ਅੱਗ ਲੱਗਣ ਦੀ ਸੂਚਨਾ ਦਿੱਤੀ। ਲੋਕ ਬਾਲਟੀਆਂ ‘ਚੋਂ ਪਾਣੀ ਪਾ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੇ ਸਨ ਪਰ ਅੱਗ ਤੇਜ਼ੀ ਨਾਲ ਫੈਲ ਗਈ। ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਕੁਝ ਸਮੇਂ ਬਾਅਦ ਦੋ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ‘ਤੇ ਕਾਬੂ ਪਾਇਆ ਗਿਆ।

ਸਥਾਨਕ ਲੋਕਾਂ ਨੇ ਦੱਸਿਆ ਕਿ ਸ਼ਾਮ ਸਮੇਂ ਤੇਜ਼ ਹਵਾ ਚੱਲ ਰਹੀ ਸੀ, ਜਿਸ ਕਾਰਨ ਅੱਗ ਨੇ ਭਿਆਨਕ ਰੂਪ ਧਾਰਨ ਕਰਨ ‘ਚ ਦੇਰ ਨਹੀਂ ਲਗਾਈ। ਚਾਰ ਝੁੱਗੀਆਂ ਅੱਗ ਦੀ ਲਪੇਟ ਵਿੱਚ ਆ ਗਈਆਂ। ਝੁੱਗੀਆਂ ਵਿੱਚ ਰੱਖਿਆ ਸਾਰਾ ਸਮਾਨ ਸੜ ਗਿਆ ਹੈ। ਮਨੀਸ਼, ਸੁਖੀਆ ਦੇਵੀ ਅਤੇ ਸ਼ਾਹਬਾਜ਼ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਉਨ੍ਹਾਂ ਦਾ ਘਰ ਸੜ ਕੇ ਸੁਆਹ ਹੋ ਗਿਆ ਹੈ। ਘਰ ‘ਚ ਰੱਖੀ 50 ਹਜ਼ਾਰ ਰੁਪਏ ਦੀ ਨਕਦੀ, ਫੜਿਆ ਅਤੇ ਕੀਮਤੀ ਸਾਮਾਨ ਵੀ ਸੜ ਕੇ ਸੁਆਹ ਹੋ ਗਿਆ। ਉਨ੍ਹਾਂ ਪ੍ਰਸ਼ਾਸਨ ਤੋਂ ਮਦਦ ਦੀ ਅਪੀਲ ਕੀਤੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨਤੀਜਾਮੁਖੀ ਨਵੀਂ ਆਬਕਾਰੀ ਨੀਤੀ ਸੂਬੇ ਵਿੱਚ ਸ਼ਰਾਬ ਮਾਫ਼ੀਆ ਦੇ ਤਾਬੂਤ ਵਿੱਚ ਕਿੱਲ ਸਾਬਤ ਹੋਵੇਗੀ: ਆਬਕਾਰੀ ਕਮਿਸ਼ਨਰ

ਕਿਸਾਨਾਂ ਨੂੰ ਵੱਡੀ ਰਾਹਤ: ਪੰਜਾਬ ਸਰਕਾਰ ਨੇ ਟਿਊਬਵੈੱਲਾਂ ਦਾ ਲੋਡ ਵਧਾਉਣ ਦੀ ਫੀਸ ਘਟਾਈ