ਬਠਿੰਡਾ ’ਚ ਵਾਪਰਿਆ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌ+ਤ

ਬਠਿੰਡਾ, 23 ਦਸੰਬਰ 2023: ਬਠਿੰਡਾ ਸ਼ਹਿਰ ਦੀ ਮਾਲ ਰੋਡ ਤੇ ਸਥਿੱਤ ਮਲਟੀਸਟੋਰੀ ਕਾਰ ਪਾਰਕਿੰਗ ਦੇ ਸਾਹਮਣੇ ਲੰਘੀ ਦੇਰ ਰਾਤ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਦੋ ਨੌਜਵਾਨਾਂ ਦੀ ਮੌਤ ਹੋ ਗਈ ਜਦੋਂਕਿ ਇੱਕ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ ਹੈ। ਇਸ ਹਾਦਸੇ ਦੌਰਾਨ ਇੱਕ ਹੋਰ ਨੌਜਵਾਨ ਦੇ ਮਾਮੂਲੀ ਸੱਟਾਂ ਲੱਗੀਆਂ ਦੱਸੀਆਂ ਜਾ ਰਹੀਆਂ ਹਨ। ਮ੍ਰਿਤਕ ਆਦੇਸ਼ ਮੈਡੀਕਲ ਯੂਨੀਵਰਸਿਟੀ ਬਠਿੰਡਾ ਦੇ ਐਮਬੀਬੀਐਸ ਦੀ ਪੜ੍ਹਾਈ ਕਰਨ ਵਾਲੇ ਵਿਦਿਆਰਥੀ ਸਨ। ਮ੍ਰਿਤਕਾਂ ਦੀ ਪਛਾਣ ਰਾਜਨ ਜੱਸਲ ਵਾਸੀ ਹੋਸ਼ਿਆਰਪੁਰ ਅਤੇ ਅਮਨਦੀਪ ਸਿੰਘ ਵਾਸੀ ਬਟਾਲਾ ਵਜੋਂ ਕੀਤੀ ਗਈ ਹੈ। ਗੰਭੀਰ ਜਖਮੀ ਨੌਜਵਾਨ ਰਿਦਮ ਵਾਸੀ ਲੁਧਿਆਣਾ ਨੂੰ ਇੱਕ ਪ੍ਰਾਈਵੇਟ ਹਸਪਤਾਲ ’ਚ ਰੈਫਰ ਕਰ ਦਿੱਤਾ ਗਿਆ ਹੈ। ਇਸ ਹਾਦਸੇ ਦੌਰਾਨ ਸਾਕੇਤ ਵਾਸੀ ਲੁਧਿਆਣਾ ਦੇ ਮਾਮੂਲੀ ਸੱਟਾਂ ਹਨ ਜੋ ਖਤਰੇ ਤੋਂ ਫਿਲਹਾਲ ਬਾਹਰ ਹੈ।

ਮ੍ਰਿਤਕ ਨੌਜਵਾਨਾਂ ਚੋਂ ਅਮਨਦੀਪ ਸਿੰਘ ਪੰਜਾਬ ਪੁਲਿਸ ਦੇ ਚੰਡੀਗੜ੍ਹ ਵਿਖੇ ਤਾਇਨਾਤ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਦਾ ਰਿਸ਼ਤੇਦਾਰ ਸੀ। ਹਾਦਸੇ ’ਚ ਵਰਤੇ ਇਸ ਕਹਿਰ ਤੋਂ ਬਾਅਦ ਮਹੌਲ ਗਮਗੀਨ ਬਣ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਨੌਜਵਾਨ ਬੀਤੀ ਅੱਧੀ ਰਾਤ ਨੂੰ ਨਵੀਂ ਹੌਡਾ ਸਿਟੀ ਕਾਰ (ਪੀਬੀ 02 ਸੀਯੂ -1224) ’ਚ ਸਵਾਰ ਹੋਕੇ ਹਨੂੰਮਾਨ ਚੌਂਕ ਤੋਂ ਮਾਲ ਰੋਡ ਰਾਹੀਂ ਸਟੇਸ਼ਨ ਵਾਲੇ ਪਾਸੇ ਜਾ ਰਹੇ ਸਨ। ਜਦੋਂ ਹਾਂਡਾ ਸਿਟੀ ਕਾਰ ਮਲਟੀ ਸਟੋਰੀ ਕਾਰ ਪਾਰਕਿੰਗ ਦੇ ਗੇਟ ਕੋਲ ਪੁੱਜੀ ਤਾਂ ਇਸੇ ਦੌਰਾਨ ਬੇਕਾਬੂ ਹੋ ਗਈ ਅਤੇ ਸੜਕ ਦੇ ਕਿਨਾਰੇ ਲੱਗੇ ਯੂਨੀਪੋਲ ਨਾਲ ਟਕਰਾ ਗਈ। ਟੱਕਰ ਐਨੀ ਭਿਆਨਕ ਸੀ ਕਿ ਕਾਰ ਦੇ ਅਗਲੇ ਹਿੱਸੇ ਦੇ ਪਰਖਚੇ ਉੱਡ ਗਏ ਅਤੇ ਕਾਰ ਦੇ ਅੰਦਰ ਬਣੀਆਂ ਸੀਟਾਂ ਵੀ ਪੂਰੀ ਤਰਾਂ ਤਬਾਹ ਹੋ ਗਈਆਂ।

ਕਾਰ ਦੀ ਟੱਕਰ ਕਾਰਨ ਪਾਰਕਿੰਗ ਅੱਗੇ ਰੱਖਿਆ ਹੋਇਆ ਸੀਮਿੰਟ ਦਾ ਮਜਬੂਤ ਬੈਂਚ ਪੂਰੀ ਤਰਾਂ ਟੁੱਟ ਗਿਆ ਜਿਸ ਤੋਂ ਪਤਾ ਲੱਗਦਾ ਹੈ ਕਿ ਕਾਰ ਕਿੰਨੇ ਜੋਰ ਨਾਲ ਟਕਰਾਈ ਹੋਵੇਗੀ। ਅੱਜ ਸਵੇਰ ਵਕਤ ਕੁੱਝ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੇ ਜੋਰਦਾਰ ਧਮਾਕਾ ਸੁਣਿਆ ਸੀ ਅਤੇ ਬਾਅਦ ’ਚ ਇਸ ਹਾਦਸੇ ਬਾਰੇ ਜਾਣਕਾਰੀ ਮਿਲੀ ਹੈ। ਉਨ੍ਹਾਂ ਦੱਸਿਆ ਕਿ ਕਾਰ ਦੀ ਰਫਤਾਰ ਕਾਫੀ ਤੇਜ ਸੀ ਅਤੇ ਉਹ ਮੋੜ ਆਉਂਦੀਆਂ ਹੀ ਆਪਣਾ ਸੰਤਾਲਨ ਗੁਆ ਬੈਠੀ ਅਤੇ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਦੀ ਸੂਚਨਾ ਮਿਲਦਿਆਂ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਵਲੰਟੀਅਰ ਸਾਹਿਬ ਸਿੰਘ, ਗੌਤਮ ਸ਼ਰਮਾ ,ਵਿਸ਼ਾਲ ਸ਼ਰਮਾ,ਸੁਮਿਤ ਮਹੇਸ਼ਵਰੀ, ਮੁਨੀਸ਼ ਮਿੱਤਲ,ਰੂਬਲ ਜੌੜਾ, ਅਨੁਰਾਗ ਜੈਨ ਅਤੇ ਮਨੀਸ਼ ਗਰਗ ਮੌਕੇ ਤੇ ਪੁੱਜੇ ਅਤੇ ਜਖਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ।

ਜ਼ਖਮੀ ਨੌਜਵਾਨ ਰਿਦਮ ਨੂੰ ਪਹਿਲਾਂ ਇਲਾਜ਼ ਲਈ ਬਠਿੰਡਾ ਸਿਵਲ ਹਸਪਤਾਲ ਲਿਆਂਦਾ ਜਿੱਥੋਂ ਉਸਦੀ ਗੰਭੀਰ ਹਾਲਤ ਵੇਖਦਿਆਂ ਅੱਗੇ ਰੈਫਰ ਕਰ ਦਿੱਤਾ ਤਾਂ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਵਲੰਟੀਅਰਾਂ ਨੇ ਉਸ ਨੂੰ ਨਿੱਜੀ ਹਸਪਤਾਲ ਦਾਖਲ ਕਰਵਾ ਦਿੱਤਾ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਪ੍ਰਸ਼ਾਸ਼ਨ ਨੇ ਮੌਕੇ ’ਤੇ ਜਾ ਕੇ ਸਥਿਤੀ ਦਾ ਜਾਇਜ਼ਾ ਲਿਆ। ਨੌਜਵਾਨ ਵੈਲਫੇਅਰ ਵਲੰਟੀਅਰ ਸਾਹਿਬ ਸਿੰਘ ਨੇ ਦੱਸਿਆ ਕਿ ਸੰਸਥਾ ਨੂੰ ਇਸ ਹਾਦਸੇ ਸਬੰਧੀ ਸੂਚਨਾ ਮਿਲੀ ਸੀ ਤਾਂ ਉਹ ਐਂਬੂਲੈਂਸ ਲੈਕੇ ਮੌਕੇ ਤੇ ਪੁੱਜੇ ਸਨ। ਉਨ੍ਹਾਂ ਦੱਸਿਆ ਕਿ ਮੌਕੇ ਤੇ ਹਾਜ਼ਰ ਲੋਕਾਂ ਨੇ ਜਾਣਕਾਰੀ ਦਿੱਤੀ ਕਿ ਕਾਰ ਵਿੱਚ ਚਾਰ ਜਣੇ ਸਵਾਰ ਸਨ ਅਤੇ ਕਾਰ ਬਹੁਤ ਹੀ ਤੇਜ ਰਫਤਾਰ ਨਾਲ ਆ ਰਹੀ ਸੀ।

ਉਨ੍ਹਾਂ ਦੱਸਿਆ ਕਿ ਜਖਮੀਆਂ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਦੋ ਨੂੰ ਮ੍ਰਿਤਕ ਕਰਾਰ ਦਿੱਤਾ ਅਤੇ ਇੱਕ ਨੂੰ ਰੈਫਰ ਕੀਤਾ ਗਿਆ ਹੈ ਜਦੋਂਕਿ ਤੀਸਰੇ ਦੀ ਹਾਲਤ ਠੀਕ ਹੈ। ਡੀਐਸਪੀ ਸਿਟੀ ਵਨ ਕੁਲਦੀਪ ਸਿੰਘ ਬਰਾੜ ਦਾ ਕਹਿਣਾ ਸੀਕਿ ਹਾਦਸੇ ਸਬੰਧੀ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤਤੀ ਜਾ ਰਹੀ ਹੈ। ਉਨ੍ਹਾਂ ਹਾਦਸੇ ਦੇ ਮ੍ਰਿਤਕਾਂ ਚੋਂ ਇੱਕ ਦੇ ਉੱਚ ਪੁਲਿਸ ਅਧਿਕਾਰੀ ਦਾ ਰਿਸ਼ਤੇਦਾਰ ਹੋਣ ਦੀ ਪੁਸ਼ਟੀ ਕੀਤੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸ਼੍ਰੋਮਣੀ ਕਮੇਟੀ ਨੇ ਵੱਡੇ ਸਾਹਿਬਜ਼ਾਦਿਆਂ ਅਤੇ ਸ੍ਰੀ ਚਮਕੌਰ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਤਿੰਨ ਔਰਤਾਂ ਸਣੇ ਲੁਟੇਰਾ ਗਿਰੋਹ ਦੇ ਪੰਜ ਮੈਂਬਰ ਗ੍ਰਿਫਤਾਰ