ਚੰਡੀਗੜ੍ਹ, 22 ਮਈ 2022 – ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਸ਼ੁਰੂ ਹੋ ਗਈ ਹੈ। ਅੱਜ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਿਵਾੜ ਖੁੱਲ੍ਹ ਗਏ ਹਨ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵੱਡੀ ਗਿਣਤੀ ‘ਚ ਸੰਗਤਾਂ ਅੱਜ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀਆਂ ਹਨ।
ਪ੍ਰਸ਼ਾਸਨ ਵੱਲੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਪਹੁੰਚਣ ਵਾਲੀ ਸੰਗਤ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਫੌਜ ਦੇ ਜਵਾਨਾਂ ਅਤੇ ਸੰਗਤ ਨੇ ਮਿਲ ਕੇ ਬਰਫ ਹਟਾ ਕੇ ਰਾਹ ਸਾਫ ਕੀਤਾ ਤਾਂ ਜੋ ਇੱਥੇ ਨਤਮਸਤਕ ਹੋਣ ਵਾਲੀ ਸੰਗਤ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਆਵੇ।