ਅੰਮ੍ਰਿਤਸਰ, 9 ਜੁਲਾਈ 2022 – ਪੰਜਾਬ ਦੇ ਅੰਮ੍ਰਿਤਸਰ ‘ਚ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਗੋਲੀਆਂ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਚਲਾਈਆਂ ਗਈਆਂ। ਹਾਲਾਂਕਿ ਇਸ ਘਟਨਾ ‘ਚ ਕੋਈ ਜ਼ਖਮੀ ਨਹੀਂ ਹੋਇਆ ਹੈ। ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਆਸਪਾਸ ਦੇ ਲੋਕਾਂ ਦੇ ਬਿਆਨ ਲੈ ਰਹੀ ਹੈ। ਪੁਲੀਸ ਨੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਘਟਨਾ ਅੰਮ੍ਰਿਤਸਰ ਦੇ ਇਸਲਾਮਾਬਾਦ ਇਲਾਕੇ ਦੀ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗੋਲੀਆਂ ਚਲਾਉਣ ਵਾਲਾ ਸੰਨੀ ਚਿਕਨ ਵਾਲਾ ਵਿਅਕਤੀ ਹੈ। ਇਹ ਗੋਲੀਆਂ ਗੁਰਮੀਤ ਸਿੰਘ ਭੋਲਾ ਨਾਂ ਦੇ ਨੌਜਵਾਨ ‘ਤੇ ਚਲਾਈਆਂ ਗਈਆਂ। ਭੋਲਾ ਇਸਲਾਮਾਬਾਦ ਵਿੱਚ ਲਾਟਰੀ ਦਾ ਕੰਮ ਕਰਦਾ ਹੈ। ਦੋਵਾਂ ਵਿਚਾਲੇ ਪੈਸਿਆਂ ਨੂੰ ਲੈ ਕੇ ਝਗੜਾ ਸ਼ੁਰੂ ਹੋ ਗਿਆ। ਫਿਲਹਾਲ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ‘ਚ ਕੋਈ ਜ਼ਖਮੀ ਨਹੀਂ ਹੋਇਆ।
ਘਟਨਾ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਕੀਤੀ ਜਾ ਰਹੀ ਹੈ। ਪੁਲਸ ਨੇ ਬਿਆਨਾਂ ਦੇ ਆਧਾਰ ‘ਤੇ ਸੰਨੀ ਚਿਕਨ ਵਾਲੇ ਖਿਲਾਫ ਕਾਰਵਾਈ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।