- ਬੰਬ-ਨਿਕਾਸੀ ਦਸਤਾ ਤਾਇਨਾਤ
- ਆਈਪੀ ਐਡਰੈੱਸ ਕੀਤੇ ਜਾ ਰਹੇ ਹਨ ਟਰੇਸ
ਲੁਧਿਆਣਾ, 21 ਮਈ 2025 – ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਅੱਜ ਇੱਕ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਈਮੇਲ ਮਿਲਣ ‘ਤੇ, ਅਧਿਕਾਰੀ ਘਬਰਾ ਗਏ। ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਅਲਰਟ ਮੋਡ ‘ਤੇ ਹੈ। ਪੁਲਿਸ ਇਹ ਵੀ ਜਾਂਚ ਕਰ ਰਹੀ ਹੈ ਕਿ ਧਮਕੀ ਦੇਣ ਵਾਲੇ ਵਿਅਕਤੀ ਨੇ ਕਿਸ ਆਈਪੀ ਐਡਰੈੱਸ ਤੋਂ ਈਮੇਲ ਭੇਜੀ ਸੀ।
ਇਸ ਵੇਲੇ ਬੰਬ ਨਿਰੋਧਕ ਦਸਤਾ ਅਤੇ ਡੌਗ ਸਕੁਐਡ ਦਸਤਾ ਡੀਸੀ ਦਫ਼ਤਰ ਦੀ ਜਾਂਚ ਕਰ ਰਿਹਾ ਹੈ। ਪ੍ਰਸ਼ਾਸਨਿਕ ਅਧਿਕਾਰੀ ਇਸ ਮਾਮਲੇ ‘ਤੇ ਫਿਲਹਾਲ ਚੁੱਪੀ ਧਾਰ ਕੇ ਬੈਠੇ ਹਨ। ਡੀਸੀ ਦਫ਼ਤਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

