- ਅਦਾਲਤ ਨੇ ਭੇਜਿਆ 3 ਦਿਨਾਂ ਦੇ ਪੁਲਿਸ ਰਿਮਾਂਡ ‘ਤੇ
ਮਾਨਸਾ, 12 ਅਪ੍ਰੈਲ 2023 – ਮਾਨਸਾ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਮਾਮਲੇ ਵਿੱਚ ਜੋਧਪੁਰ ਵਾਸੀ 21 ਸਾਲਾ ਧਾਕੜ ਰਾਮ ਬਿਸ਼ਨੋਈ ਨੂੰ ਮੁੰਬਈ ਤੋਂ ਟਰਾਂਜ਼ਿਟ ਰਿਮਾਂਡ ’ਤੇ ਲਿਆਂਦਾ ਹੈ। ਧਾਕੜ ਰਾਮ ਬਿਸ਼ਨੋਈ ਨੂੰ ਮੁੰਬਈ ਪੁਲਿਸ ਨੇ 28 ਮਾਰਚ ਨੂੰ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਧਮਕੀ ਭਰੀ ਈਮੇਲ ਭੇਜਣ ਦੇ ਦੋਸ਼ ਵਿੱਚ ਵੀ ਗ੍ਰਿਫ਼ਤਾਰ ਕੀਤਾ ਸੀ।
ਅੱਜ ਮਾਨਸਾ ਪੁਲਿਸ ਨੇ ਧਾਕੜ ਰਾਮ ਬਿਸ਼ਨੋਈ ਨੂੰ ਟਰਾਂਜ਼ਿਟ ਰਿਮਾਂਡ ਤੇ ਲਿਆ ਕੇ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੇ ਮਾਨਯੋਗ ਅਦਾਲਤ ਵੱਲੋਂ ਧਾਕੜ ਰਾਮ ਬਿਸ਼ਨੋਈ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਗਿਆ ਹੈ।

