ਪੰਜਾਬ ‘ਚ ਗੈਂਗਸਟਰਾਂ ਨੂੰ ਦੂਜੇ ਸੂਬਿਆਂ ਤੋਂ ਲਿਆ ਕੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਤਿੰਨ ਗ੍ਰਿਫਤਾਰ

  • 13 ਪਿਸਤੌਲ ਤੇ ਜਿੰਦਾ ਕਾਰਤੂਸ ਬਰਾਮਦ

ਪਟਿਆਲਾ, 30 ਜੁਲਾਈ 2022 – ਪਟਿਆਲਾ ਪੁਲਿਸ ਨੇ ਪੰਜਾਬ ਵਿੱਚ ਦੂਜੇ ਰਾਜਾਂ ਤੋਂ ਆਏ ਗੈਂਗਸਟਰਾਂ ਅਤੇ ਲੁਟੇਰਿਆਂ ਨੂੰ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਤਿੰਨਾਂ ਨੂੰ ਹਰਿਆਣਾ ਦੇ ਅੰਬਾਲਾ ਵਾਲੇ ਪਾਸੇ ਤੋਂ ਪਟਿਆਲਾ ਵਿਚ ਦਾਖਲ ਹੋਣ ਤੋਂ ਬਾਅਦ ਪੁਲਿਸ ਨੇ ਫੜ ਲਿਆ ਸੀ।

ਫੜੇ ਗਏ ਮੁਲਜ਼ਮਾਂ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਜੋਤੀ ਮਾਡਲ ਸਕੂਲ ਕੋਟਕਪੂਰਾ ਜ਼ਿਲ੍ਹਾ ਫ਼ਰੀਦਕੋਟ, ਸੂਰਜ ਸਿੰਘ ਵਾਸੀ ਬਸਤੀ ਬਾਵਾ ਖੇਲ ਜਲੰਧਰ ਅਤੇ ਵਿਜੇ ਕੁਮਾਰ ਵਾਸੀ ਭੀਖਾ ਨੰਗਲ ਥਾਣਾ ਕਰਤਾਰਪੁਰ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਇੰਸਪੈਕਟਰ ਗੁਰਮੀਤ ਸਿੰਘ ਵੱਲੋਂ ਪੁਲਸ ਪਾਰਟੀ ਸਮੇਤ ਸ਼ੁੱਕਰਵਾਰ ਨੂੰ ਕੀਤੀ ਗਈ ਨਾਕਾਬੰਦੀ ਦੌਰਾਨ ਜਾਅਲੀ ਨੰਬਰ ਵਾਲੇ ਮੋਟਰਸਾਈਕਲ ‘ਤੇ ਆ ਰਹੇ ਇਨ੍ਹਾਂ ਤਿੰਨਾਂ ਨੂੰ ਸ਼ੱਕ ਦੇ ਆਧਾਰ ‘ਤੇ ਰੋਕਿਆ ਗਿਆ।

ਚੈਕਿੰਗ ਦੌਰਾਨ ਇਨ੍ਹਾਂ ਵਿਅਕਤੀਆਂ ਕੋਲੋਂ 13 ਪਿਸਤੌਲ (32 ਬੋਰ) ਸਮੇਤ ਮੈਗਜ਼ੀਨ ਬਰਾਮਦ ਹੋਏ। ਇਸ ਤੋਂ ਇਲਾਵਾ 10 ਮੈਗਜ਼ੀਨ ਅਤੇ 10 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਇਨ੍ਹਾਂ ਵਿਅਕਤੀਆਂ ਖਿਲਾਫ ਥਾਣਾ ਸ਼ੰਭੂ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਫਿਲਹਾਲ ਦੋਸ਼ੀਆਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਮਾਮਲੇ ‘ਚ ਹੋਰ ਵੀ ਕਈ ਖੁਲਾਸੇ ਹੋ ਸਕਦੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅੰਮ੍ਰਿਤਸਰ ਪੁਲਿਸ ਨੇ 20 ਲੱਖ ਦੀ ਡਰੱਗ ਮਨੀ ਸਮੇਤ ਤਸਕਰ ਕੀਤਾ ਗ੍ਰਿਫਤਾਰ

ਪੱਛਮੀ ਬੰਗਾਲ: ਟੁੱਟੇ ਘਰ ‘ਚ ਰਹਿੰਦੀ ਹੈ ‘ਕੈਸ਼ ਕੁਈਨ’ ਦੀ ਮਾਂ, ਮਾਂ ਨੂੰ ਨਹੀਂ ਸੀ ਪਤਾ ਕਿ ਧੀ ਕੋਲ ਐਨਾ ਪੈਸਾ