ਫਿਰੋਜ਼ਪੁਰ ਡਰੋਨ ਹਮਲੇ ‘ਚ ਜ਼ਖਮੀ ਹੋਏ ਤਿੰਨ ਵਿਅਕਤੀਆਂ ਨੂੰ ਫਰਿਸ਼ਤੇ ਸਕੀਮ ਅਧੀਨ ਦਿੱਤਾ ਜਾ ਰਿਹਾ ਮੁਫ਼ਤ ਇਲਾਜ: ਡਾ. ਬਲਬੀਰ ਸਿੰਘ

ਚੰਡੀਗੜ੍ਹ, 11 ਮਈ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗ ਅਤੇ ਅੱਤਵਾਦ ਦੇ ਪੀੜਤਾਂ ਨੂੰ ਫਰਿਸ਼ਤੇ ਯੋਜਨਾ ਅਧੀਨ ਕਵਰ ਕਰਨ ਲਈ ਇਸ ਯੋਜਨਾ ਦੇ ਵਿਸਥਾਰ ਉਪਰੰਤ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਥੇ ਦੱਸਿਆ ਕਿ ਸ਼ੁੱਕਰਵਾਰ ਰਾਤ ਨੂੰ ਫਿਰੋਜ਼ਪੁਰ ਵਿਖੇ ਹੋਏ ਡਰੋਨ ਹਮਲੇ ਵਿੱਚ ਜ਼ਖਮੀ ਹੋਏ ਤਿੰਨ ਵਿਅਕਤੀਆਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ।

ਜੰਗ ਅਤੇ ਅੱਤਵਾਦ ਦੇ ਪੀੜਤਾਂ ਨੂੰ ਫਰਿਸ਼ਤੇ ਯੋਜਨਾ ਤਹਿਤ ਕਵਰ ਕਰਨ ਦਾ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਸ਼ੁੱਕਰਵਾਰ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ ਸੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਜ਼ਖਮੀ ਹੋਏ ਕਿਸੇ ਵੀ ਵਿਅਕਤੀ ਨੂੰ ਸੂਬੇ ਭਰ ਦੇ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਫੌਰੀ ਢੰਗ ਨਾਲ ਮੁਫ਼ਤ ਡਾਕਟਰੀ ਇਲਾਜ ਮਿਲ ਸਕੇ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਜੰਗ ਅਤੇ ਅੱਤਵਾਦ ਦੇ ਹਰ ਪੀੜਤ ਦੇ ਇਲਾਜ ਦਾ ਖਰਚਾ ਚੁੱਕਿਆ ਜਾ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਅਜਿਹਾ ਕਰਨ ਵਾਲੀ ਦੇਸ਼ ਦੀ ਪਹਿਲੀ ਸਰਕਾਰ ਹੈ।

ਜ਼ਿਕਰਯੋਗ ਹੈ ਕਿ ਫਰਿਸ਼ਤੇ ਸਕੀਮ, ਜੋ ਕਿ ਅਸਲ ਵਿੱਚ ਸੜਕ ਹਾਦਸਿਆਂ ਦੇ ਪੀੜਤਾਂ ਨੂੰ ਨਕਦੀ ਰਹਿਤ ਇਲਾਜ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਗਈ ਸੀ, ਦਾ ਉਦੇਸ਼ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਤੁਰੰਤ ਅਤੇ ਨਿਰਵਿਘਨ ਇਲਾਜ ਪ੍ਰਦਾਨ ਕਰਕੇ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਦਰ ਨੂੰ ਘਟਾਉਣਾ ਹੈ। ਇਸ ਸਕੀਮ ਤਹਿਤ ਹਾਦਸੇ ਦੇ ਪੀੜਤਾਂ ਦੀ ਜਾਨ ਬਚਾਉਣ ਲਈ ਅੱਗੇ ਆਉਣ ਵਾਲੇ ਕਿਸੇ ਵੀ ਵਿਅਕਤੀ ਨੂੰ ‘ਫਰਿਸ਼ਤਾ’ ਮੰਨਿਆ ਜਾਂਦਾ ਹੈ ਅਤੇ ਉਸ ਨੂੰ ਨਕਦ ਇਨਾਮ ਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਂਦਾ ਹੈ ਅਤੇ ਕਾਨੂੰਨੀ ਪੇਚੀਦਗੀਆਂ ਅਤੇ ਪੁਲਿਸ ਪੁੱਛਗਿੱਛ ਤੋਂ ਰਾਹਤ ਦਿੱਤੀ ਜਾਂਦੀ ਹੈ। ਦੱਸਣਯੋਗ ਹੈ ਕਿ ਇਹ ਸਕੀਮ 25 ਜਨਵਰੀ, 2024 ਨੂੰ ਨੋਟੀਫਾਈ ਕੀਤੀ ਗਈ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਭਗਵੰਤ ਮਾਨ ਨੇ ਕੇਂਦਰ ਤੋਂ ਜੰਮੂ-ਕਸ਼ਮੀਰ ਦੀ ਤਰਜ਼ ‘ਤੇ ਵਿਸ਼ੇਸ਼ ਪੈਕੇਜ ਅਤੇ ਡਿਊਟੀ ਲਈ ਸਰਹੱਦੀ ਖੇਤਰ ਭੱਤਾ ਮੰਗਿਆ

ਪਾਣੀਆਂ ‘ਤੇ ਡਾਕੇ ਦੀ ਕੋਸ਼ਿਸ਼ ਵਿਰੁੱਧ BBMB ‘ਤੇ ਫਿਰ ਤੱਤੇ ਹੋਏ CM ਮਾਨ, ਦਿੱਤਾ ਵੱਡਾ ਬਿਆਨ