- ਵੱਧ ਤੋਂ ਵੱਧ ਤਾਪਮਾਨ 4-6 ਡਿਗਰੀ ਘੱਟਣ ਦੀ ਸੰਭਾਵਨਾ
ਚੰਡੀਗੜ੍ਹ, 4 ਮਈ 2025 – ਵੈਸਟਰਨ ਡਿਸਟਰਬੈਂਸ (WD) ਨੇ ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 2.1 ਡਿਗਰੀ ਸੈਲਸੀਅਸ ਵਧਿਆ, ਪਰ ਫਿਰ ਵੀ ਇਹ ਆਮ ਨਾਲੋਂ 3.1 ਡਿਗਰੀ ਸੈਲਸੀਅਸ ਘੱਟ ਰਿਹਾ। ਅੱਜ ਵੀ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਤੂਫ਼ਾਨ, ਤੇਜ਼ ਹਵਾਵਾਂ ਅਤੇ ਮੀਂਹ ਸਬੰਧੀ ਔਰੇਂਜ ਅਤੇ ਯੈਲੋ ਅਲਰਟ ਜਾਰੀ ਕੀਤੇ ਗਏ ਹਨ। ਅਗਲੇ 6 ਦਿਨਾਂ ਤੱਕ ਪੰਜਾਬ ਵਿੱਚ ਵੀ ਇਸੇ ਤਰ੍ਹਾਂ ਦਾ ਮੌਸਮ ਰਹਿਣ ਦੀ ਉਮੀਦ ਹੈ।
ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 39.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰਾਜ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 33 ਤੋਂ 36 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ। ਅੰਮ੍ਰਿਤਸਰ ਵਿੱਚ ਤਾਪਮਾਨ 33.5 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 35.5 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 34.6 ਡਿਗਰੀ ਸੈਲਸੀਅਸ ਅਤੇ ਬਠਿੰਡਾ ਵਿੱਚ 39.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਦੀ ਚੇਤਾਵਨੀ
ਭਾਰਤੀ ਮੌਸਮ ਵਿਭਾਗ (IMD) ਵੱਲੋਂ ਜਾਰੀ ਚੇਤਾਵਨੀ ਅਨੁਸਾਰ, ਅਗਲੇ ਪੰਜ ਦਿਨਾਂ ਵਿੱਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ (40-60 ਕਿਲੋਮੀਟਰ ਪ੍ਰਤੀ ਘੰਟਾ) ਅਤੇ ਗਰਜ-ਤੂਫ਼ਾਨ ਆਉਣ ਦੀ ਸੰਭਾਵਨਾ ਹੈ।

4 ਮਈ: ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਮੋਹਾਲੀ, ਪਟਿਆਲਾ, ਮਾਨਸਾ, ਫਾਜ਼ਿਲਕਾ, ਮੁਕਤਸਰ ਅਤੇ ਬਠਿੰਡਾ ਜ਼ਿਲਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
5 ਮਈ: ਪਠਾਨਕੋਟ, ਹੁਸ਼ਿਆਰਪੁਰ, ਮੋਹਾਲੀ ਅਤੇ ਰੂਪਨਗਰ ਵਿੱਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਬਰਨਾਲਾ, ਬਠਿੰਡਾ ਅਤੇ ਮਾਨਸਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
6-7 ਮਈ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।
