ਤਰਨਤਾਰਨ, 3 ਅਕਤੂਬਰ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਤਰਨਤਾਰਨ ਦੌਰੇ ‘ਤੇ ਰਹਿਣਗੇ। ਇਸ ਦੌਰਾਨ ਉਹ ਪੰਜਾਬ ਭਰ ਵਿੱਚ 19,000 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦੇ ਨਿਰਮਾਣ ਪ੍ਰਾਜੈਕਟ ਦਾ ਤਰਨਤਾਰਨ ਤੋਂ ਉਦਘਾਟਨ ਕਰਨਗੇ।
ਇਸ ਪ੍ਰਾਜੈਕਟ ਤਹਿਤ ਪੰਜਾਬ ਭਰ ਦੀਆਂ ਸੜਕਾਂ ਦਾ ਕਾਇਆ ਕਲਪ ਕੀਤਾ ਜਾਵੇਗਾ। ਇਸ ਮਹੱਤਵਪੂਰਨ ਯੋਜਨਾ ਦੇ ਤਹਿਤ ਸੂਬੇ ਦੇ ਹਰ ਕੋਨੇ ਦੇ ਪਿੰਡਾਂ ਨੂੰ ਸੁਗਮ ਅਤੇ ਮਜ਼ਬੂਤ ਸੜਕ ਸੰਪਰਕ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਹੈ ਕਿ ਇਹ ਪ੍ਰੋਗਰਾਮ ਪਿੰਡਾਂ ਦੇ ਆਰਥਿਕ, ਸਮਾਜਿਕ ਅਤੇ ਸ਼ਿਕਸ਼ਣਕ ਵਿਕਾਸ ਵਿੱਚ ਮੀਲ ਪੱਥਰ ਸਾਬਤ ਹੋਵੇਗਾ।
ਇਹ ਪ੍ਰਾਜੈਕਟ ਪੰਜਾਬ ਦੇ ਪਿੰਡਾਂ ਦੀਆਂ ਸੜਕਾਂ ਦੀ ਕਾਇਆ-ਕਲਪ ਕਰਨ ਵਾਲੀ ਇਤਿਹਾਸਕ ਪਹਿਲਕਦਮੀ ਵਜੋਂ ਦਰਜ ਹੋਵੇਗਾ। ਇਸ ਨਾਲ ਨਾ ਸਿਰਫ਼ ਪਿੰਡਾਂ ਦੀ ਆਵਾਜਾਈ ਸੁਵਿਧਾ ਸੁਧਰੇਗੀ, ਸਗੋਂ ਕਿਸਾਨਾਂ ਅਤੇ ਆਮ ਲੋਕਾਂ ਲਈ ਮੰਡੀਆਂ, ਸਕੂਲਾਂ, ਹਸਪਤਾਲਾਂ ਅਤੇ ਹੋਰ ਜ਼ਰੂਰੀ ਸੇਵਾਵਾਂ ਤੱਕ ਪਹੁੰਚ ਵੀ ਆਸਾਨ ਹੋਵੇਗੀ।

