ਫਾਜ਼ਿਲਕਾ ‘ਚ ਟਰੈਕਟਰ ਤੇ ਮੋਟਰਸਾਈਕਲ ਦੀ ਟੱਕਰ, ਨੌਜਵਾਨ ਦੀ ਮੌਤ

ਫਾਜ਼ਿਲਕਾ, 6 ਅਗਸਤ 2024 – ਫਾਜ਼ਿਲਕਾ ਦੇ ਸਰਹੱਦੀ ਖੇਤਰ ਦੀ ਢਾਣੀ ਰੇਸ਼ਮ ਸਿੰਘ ਨੇੜੇ ਦੋਸਤ ਨੂੰ ਛੱਡ ਕੇ ਵਾਪਸ ਆ ਰਹੇ ਬਾਈਕ ਸਵਾਰ ਨੌਜਵਾਨ ਨੂੰ ਲੱਕੜਾਂ ਨਾਲ ਭਰੀ ਟਰੈਕਟਰ ਟਰਾਲੀ ਨੇ ਟੱਕਰ ਮਾਰ ਦਿੱਤੀ, ਜਿਸ ਦੌਰਾਨ ਉਸ ਦੀ ਮੌਤ ਹੋ ਗਈ।

ਮ੍ਰਿਤਕ ਦੀ ਮਾਂ ਦਾ ਕਹਿਣਾ ਹੈ ਕਿ ਉਸ ਦੇ ਪੁੱਤ ਨੇ ਕੁਝ ਮਿੰਟ ਪਹਿਲਾਂ ਹੀ ਫੋਨ ਕੀਤਾ ਸੀ ਅਤੇ ਕਿਹਾ ਕਿ ਮਾਤਾ ਜੀ ਗੇਟ ਖੋਲ੍ਹੋ, ਮੈਂ ਆ ਰਿਹਾ ਹਾਂ ਪਰ ਉਨ੍ਹਾਂ ਨੂੰ ਇਹ ਨਹੀਂ ਪਤਾ ਸੀ ਕਿ ਉਨ੍ਹਾਂ ਨੂੰ ਇਹ ਖਬਰ ਸੁਣਨ ਨੂੰ ਮਿਲੇਗੀ।

ਨੌਜਵਾਨ ਦੇ ਚਾਚਾ ਸਜਵਰ ਸਿੰਘ, ਸਾਬਕਾ ਸਰਪੰਚ ਦੇਸ ਸਿੰਘ ਅਤੇ ਸ਼ਾਮ ਸਿੰਘ ਨੇ ਦੱਸਿਆ ਕਿ ਸੁਨੀਲ ਸਿੰਘ ਫਾਜ਼ਿਲਕਾ ਦੇ ਬੱਸ ਸਟੈਂਡ ਨੇੜੇ ਮੋਬਾਈਲ ਦੀ ਦੁਕਾਨ ਚਲਾਉਂਦਾ ਸੀ, ਉਹ ਬੀਤੀ ਰਾਤ ਆਪਣੇ ਦੋਸਤ ਨੂੰ ਪਿੰਡ ਝੰਗੜ ਭੈਣੀ ਛੱਡ ਕੇ ਵਾਪਸ ਪਿੰਡ ਮਹਿਤਮ ਨਗਰ ਵਿਖੇ ਆ ਰਿਹਾ ਸੀ।

ਇਸੇ ਦੌਰਾਨ ਰਸਤੇ ਵਿੱਚ ਢਾਣੀ ਰੇਸ਼ਮ ਸਿੰਘ ਨੇੜੇ ਲੱਕੜਾਂ ਨਾਲ ਭਰੀ ਇੱਕ ਟਰੈਕਟਰ ਟਰਾਲੀ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਤੁਰੰਤ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਸੁਨੀਲ ਦੀ ਮਾਂ ਸੁਮਿੱਤਰਾ ਰਾਣੀ ਨੇ ਦੱਸਿਆ ਕਿ ਉਸ ਦਾ ਬੇਟਾ ਸਵੇਰੇ ਕੰਮ ’ਤੇ ਗਿਆ ਸੀ। ਜੋ ਕਿ ਦੇਰ ਸ਼ਾਮ ਤੱਕ ਘਰ ਨਹੀਂ ਪਰਤਿਆ ਤਾਂ ਮਾਂ ਨੇ ਆਪਣੇ ਪੁੱਤ ਨੂੰ ਕੀਤਾ ਤਾਂ ਪੁੱਤ ਨੇ ਕਿਹਾ ਕਿ ਮਾਤਾ ਜੀ ਗੇਟ ਖੋਲ੍ਹੋ, ਮੈਂ ਆ ਰਿਹਾ ਹਾਂ, ਪਰ ਉਸ ਦੇ ਪੁੱਤਰ ਦੀ ਮੌਤ ਦੀ ਖ਼ਬਰ ਉਸ ਤੱਕ ਪਹੁੰਚ ਗਈ, ਜਿਸ ਨਾਲ ਪੂਰੇ ਪਿੰਡ ‘ਚ ਸੋਗ ਦੀ ਲਹਿਰ ਫੈਲ ਗਈ ਹੈ, ਜਿਸ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹੁਸ਼ਿਆਰਪੁਰ ‘ਚ ਸੜਕ ਹਾਦਸੇ ‘ਚ ਮਾਂ-ਧੀ ਦੀ ਮੌਤ: ਮੇਲਾ ਦੇਖ ਕੇ ਪਰਤ ਰਹੇ ਸੀ ਘਰ, ਅਣਪਛਾਤੇ ਵਾਹਨ ਨੇ ਮਾਰੀ ਟੱਕਰ

ਮੋਹਾਲੀ: ਏ.ਡੀ.ਸੀ. ਵੱਲੋਂ ਪਰਾਈਮ ਕੰਸਲਟੈਂਟਸ ਸਰਵਿਸਿਜ਼ ਫਰਮ ਦਾ ਲਾਇਸੰਸ ਰੱਦ