ਫਿਰੋਜ਼ਪੁਰ ‘ਚ ਦਰਦਨਾਕ ਸੜਕ ਹਾਦਸਾ: 3 ਅਧਿਆਪਕਾਂ ਅਤੇ ਡਰਾਈਵਰ ਦੀ ਮੌ+ਤ, ਕਈ ਜ਼ਖ਼ਮੀ

ਫ਼ਿਰੋਜ਼ਪੁਰ/ਮਮਦੋਟ, 24 ਮਾਰਚ 2023 – ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ ‘ਤੇ ਖਾਈ ਫੇਮੇ ਦੀ ਵਿਖੇ ਅਧਿਆਪਕਾਂ ਨੂੰ ਲੈ ਕੇ ਜਾ ਰਹੀ ਟਰੈਕਸ ਗੱਡੀ ਅਤੇ ਟੈਂਪੂ-ਟਰੈਵਲਰ ਦਰਮਿਆਨ ਹੋਈ ਟੱਕਰ ‘ਚ 3 ਅਧਿਆਪਕਾਂ ਸਮੇਤ 4 ਜਣਿਆਂ ਦੀ ਮੌਤ ਹੋ ਗਈ ਹੈ। ਜਦਕਿ ਕਈ ਜ਼ਖ਼ਮੀ ਹੋ ਗਏ ਹਨ।

ਅਧਿਆਪਕ ਫਾਜ਼ਿਲਕਾ ਵਾਲੇ ਪਾਸਿਓ ਆ ਰਹੇ ਸਨ ਜੋ ਮਾਝੇ ਦੀ ਧਰਤ ਤਰਨਤਾਰਨ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਚ ਡਿਊਟੀ ਦੇਣ ਜਾ ਰਹੇ ਸਨ। ਜ਼ਖ਼ਮੀ ਅਧਿਆਪਕਾਂ ਨੂੰ ਵੱਖ-ਵੱਖ ਹਸਪਤਾਲਾਂ ‘ਚ ਭੇਜ ਦਿੱਤਾ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਹਾਦਸੇ ਵਿਚ ਤਿੰਨ ਅਧਿਆਪਕਾਂ ਸਮੇਤ ਚਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸ ਦਈਏ ਕਿ, ਗੱਡੀ ਵਿਚ ਕਰੀਬ 7 ਅਧਿਆਪਕ ਸਵਾਰ ਸਨ। ਇਹ ਹਾਦਸਾ ਇੰਨਾ ਜ਼ਬਰਦਸਤ ਸੀ ਕਿ ਲੋਕਾਂ ਵੱਲੋਂ ਬੜੀ ਮੁਸ਼ਕਲ ਨਾਲ ਜ਼ਖਮੀਆਂ ਨੂੰ ਗੱਡੀ ‘ਚੋਂ ਕੱਢਿਆ ਗਿਆ। ਫਿਲਹਾਲ ਹਾਦਸੇ ਦੀ ਸੂਚਨਾ ਮਿਲਣ ਮਗਰੋਂ ਪੁਲਸ ਵੀ ਮੌਕੇ ‘ਤੇ ਪਹੁੰਚ ਗਈ ਹੈ। ਪੁਲਸ ਵੱਲੋਂ ਹਾਦਸੇ ਦੇ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਰਾਜਸਥਾਨ ਸਰਕਾਰ ਇੰਟਰਕਾਸਟ ਮੈਰਿਜ ਕਰਨ ‘ਤੇ ਦੇਵੇਗੀ 10 ਲੱਖ, ਜਾਣੋ ਕੀ ਨੇ ਮਾਪਦੰਡ

ਬਠਿੰਡਾ ਦੀ ਕੇਂਦਰੀ ਜੇਲ੍ਹ ਦੇ ਸੁਰੱਖਿਆ ਕਰਮਚਾਰੀਆਂ ਕੋਲੋਂ ਫੜੀ ਗਈ ਭੁੱਕੀ