ਚੰਡੀਗੜ੍ਹ, 28 ਸਤੰਬਰ, 2024: ਸੂਬਾਈ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਪੰਚਾਇਤ ਚੋਣਾਂ ਵਿਚ ਬੇਨਿਯਮੀਆਂ ਦੀਆਂ ਰਿਪੋਰਟਾਂ ਦੇ ਚਲਦਿਆਂ ਡਿਪਟੀ ਕਮਿਸ਼ਨਰ ਤਰਨਤਾਰਨ ਗੁਲਪ੍ਰੀਤ ਸਿੰਘ ਔਲਖ ਦਾ ਤਬਾਦਲਾ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਚੋਣ ਕਮਿਸ਼ਨ ਵੱਲੋਂ ਸਰਕਾਰ ਨੂੰ ਲਿਖ ਕੇ ਡਾਇਰੈਕਸ਼ਨ ਭੇਜੀ ਹੈ, ਅੱਗੋਂ ਸਰਕਾਰ ਤਰਫ਼ੋਂ ਅਜੇ ਤੱਕ ਕੋਈ ਹੁਕਮ ਜਾਰੀ ਨਹੀਂ ਹੋਇਆ। ਗੁਲਪ੍ਰੀਤ ਸਿੰਘ ਔਲਖ 2015-ਬੈਚ ਦੇ IAS ਅਧਿਕਾਰੀ ਹਨ। ਇਸ ਤੋਂ ਪਹਿਲਾ ਉਹ ਕਮਿਸ਼ਨਰ ਮਿਊਂਸੀਪਲ ਕਾਰਪੋਰੇਸ਼ਨ ਅੰਮ੍ਰਿਤਸਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ।