ਫ਼ਿਰੋਜ਼ਪੁਰ, 3 ਸਤੰਬਰ, 2024 : ਫ਼ਿਰੋਜ਼ਪੁਰ ਸ਼ਹਿਰ ਦੇ ਗੁਰਦੁਆਰਾ ਅਕਾਲਗੜ੍ਹ ਸਾਹਿਬ ਨੇੜੇ ਮੰਗਲਵਾਰ ਦੁਪਹਿਰ ਨੂੰ ਦਿਨ ਦਿਹਾੜੇ ਗੋਲੀਆਂ ਮਾਰ ਕੇ ਤਿੰਨ ਵਿਅਕਤੀਆਂ ਦੀ ਹੱਤਿਆ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਵਿੱਚ ਇੱਕ 22 ਸਾਲਾ ਲੜਕੀ ਵੀ ਸ਼ਾਮਲ ਹੈ, ਜਿਸ ਦਾ ਵਿਆਹ ਹੋਣ ਵਾਲਾ ਸੀ।
ਪੀੜਤਾ ਜਸਪ੍ਰੀਤ ਕੌਰ, ਉਸ ਦਾ ਭਰਾ ਅਕਾਸ਼ਦੀਪ ਸਿੰਘ (21) ਅਤੇ ਦਲਦੀਪ ਸਿੰਘ ਉਰਫ਼ ਲਾਲੀ (32) ਕਾਰ ਵਿੱਚ ਸਵਾਰ ਹੋ ਕੇ ਜਾ ਰਹੇ ਸਨ ਕਿ ਦੋ ਮੋਟਰਸਾਈਕਲਾਂ ’ਤੇ ਸਵਾਰ ਛੇ ਹਮਲਾਵਰਾਂ ਨੇ ਉਨ੍ਹਾਂ ਨੂੰ ਘੇਰ ਲਿਆ, ਗੋਲੀਆਂ ਚਲਾ ਦਿੱਤੀਆਂ ਅਤੇ ਮੌਕੇ ਤੋਂ ਫ਼ਰਾਰ ਹੋ ਗਏ।
ਗੱਡੀ ਵਿੱਚ ਸਵਾਰ ਪੰਜ ਵਿਅਕਤੀਆਂ ਵਿੱਚੋਂ ਤਿੰਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਦੋ ਹੋਰ ਅਨਮੋਲ ਸਿੰਘ ਅਤੇ ਹਰਪ੍ਰੀਤ ਸਿੰਘ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਸਾਰੇ ਪੀੜਤ ਫ਼ਿਰੋਜ਼ਪੁਰ ਦੇ ਕੰਬੋਜ ਨਗਰ ਦੇ ਰਹਿਣ ਵਾਲੇ ਸਨ।
ਘਟਨਾ ਦੀ ਸੂਚਨਾ ਮਿਲਦੇ ਹੀ ਡੀਆਈਜੀ ਅਜੈ ਮਲੂਜਾ, ਜ਼ਿਲ੍ਹਾ ਪੁਲਿਸ ਮੁਖੀ ਸੌਮਿਆ ਮਿਸ਼ਰਾ ਸਮੇਤ ਉੱਚ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਪੁਲਿਸ ਵੱਲੋਂ ਲਿਆਂਦੇ ਡਾਗ ਸਕੁਐਡ ਅਤੇ ਫੋਰੈਂਸਿਕ ਟੀਮਾਂ ਨੇ ਸੁਤੰਤਰ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਤੌਰ ‘ਤੇ ਘਟਨਾ ਵਾਲੀ ਥਾਂ ਤੋਂ ਕਰੀਬ 50 ਖਾਲੀ ਖੋਲ ਬਰਾਮਦ ਕੀਤੇ ਗਏ ਸਨ।
ਕੰਬੋਜ ਨਗਰ ਨਿਵਾਸੀਆਂ ਮੁਤਾਬਕ ਅਬੋਹਰ ਇਲਾਕੇ ਵਿੱਚ ਟਿੱਡੀ ਦਲ ਦਾ ਕਿਤੇ ਵੀ ਕੋਈ ਹਮਲਾ ਨਹੀਂ ਹੋਇਆ ਹੈ- ਮੁੱਖ ਖੇਤੀਬਾੜੀ ਅਫਸਰ
ਫਾਜ਼ਿਲਕਾ 3 ਸਤੰਬਰ
ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ ਸੰਦੀਪ ਰਿਣਵਾ ਨੇ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇੱਕ ਵੀਡੀਓ ਦੇ ਮੱਦੇ ਨਜ਼ਰ ਕਿਸਾਨਾਂ ਨੂੰ ਸੂਚਿਤ ਕੀਤਾ ਹੈ ਕਿ ਅਬੋਹਰ ਇਲਾਕੇ ਵਿੱਚ ਕਿਤੇ ਵੀ ਟਿੱਡੀ ਦਲ ਦਾ ਕੋਈ ਹਮਲਾ ਨਹੀਂ ਹੈ। ਉਹਨਾਂ ਨੇ ਆਖਿਆ ਹੈ ਕਿ ਵਾਇਰਲ ਵੀਡੀਓ ਵਿੱਚ ਜਿਸ ਕੀਟ ਨੂੰ ਟਿੱਡੀ ਦਲ ਦੱਸਿਆ ਜਾ ਰਿਹਾ ਹੈ ਉਹ ਅਸਲ ਵਿੱਚ ਡਰੈਗਨ ਫਲਾਈ ਹੈ ਅਤੇ ਫਾਜ਼ਿਲਕਾ ਜ਼ਿਲੇ ਵਿੱਚ ਕਿਧਰੇ ਟਿੱਡੀ ਦਲ ਦਾ ਕੋਈ ਹਮਲਾ ਨਹੀਂ ਹੈ।
ਉਹਨਾਂ ਨੇ ਕਿਹਾ ਕਿ ਉਕਤ ਵੀਡੀਓ ਨੂੰ ਟਿੱਡੀ ਦਲ ਦਾ ਹਵਾਲਾ ਦੇ ਕੇ ਅੱਗੇ ਸ਼ੇਅਰ ਕਰਕੇ ਲੋਕਾਂ ਵਿੱਚ ਭਰਮ ਪੈਦਾ ਨਾ ਕੀਤਾ ਜਾਵੇ। ਉਹਨਾਂ ਨੇ ਕਿਹਾ ਕਿ ਵਿਭਾਗ ਦੀ ਟੀਮ ਅਬੋਹਰ ਸ਼ਹਿਰ ਦੀ ਉਸ ਕਲੋਨੀ ਵਿੱਚ ਪਹੁੰਚ ਗਈ ਹੈ ਅਤੇ ਉਸਨੇ ਮੁਆਇਨਾ ਕਰ ਲਿਆ ਹੈ ਅਤੇ ਉੱਥੇ ਜੋ ਕੀਟ ਉੱਡ ਰਹੇ ਸਨ ਉਹ ਸਧਾਰਨ ਡਰੈਗਨ ਫਲਾਈ ਕੀਟ ਹਨ ਅਤੇ ਟਿੱਡੀ ਦਲ ਨਹੀਂ ਹੈ ।
ਉਹਨਾਂ ਨੇ ਕਿਸਾਨਾਂ ਨੂੰ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਨਾਲ ਹੀ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਤੱਥਾਂ ਤੋਂ ਰਹਿਤ ਜਾਣਕਾਰੀ ਵਾਲੀ ਕੋਈ ਵੀ ਵੀਡੀਓ ਅੱਗੇ ਸ਼ੇਅਰ ਕਰਕੇ ਸਮਾਜ ਵਿੱਚ ਭਰਮ ਪੈਦਾ ਨਾ ਕਰਨ।ਇੰਨੇ ਨਿਡਰ ਸਨ ਕਿ ਗੋਲੀਬਾਰੀ ਕਰਦੇ ਹੋਏ ਰੌਲਾ ਪਾ ਰਹੇ ਸਨ।
ਮੌਕੇ ‘ਤੇ ਮੌਜੂਦ ਪੁਲਿਸ ਟੀਮ ਨੇ ਹੋਰ ਵੇਰਵੇ ਦੇਣ ਤੋਂ ਇਨਕਾਰ ਕਰ ਦਿੱਤਾ, ਅਤੇ ਪੁਲਿਸ ਸੁਪਰਡੈਂਟ (ਜਾਂਚ) ਰਣਧੀਰ ਕੁਮਾਰ ਨੇ ਕਿਹਾ ਕਿ ਬੇਰਹਿਮੀ ਨਾਲ ਹਮਲੇ ਦੇ ਪਿੱਛੇ ਦੇ ਮਕਸਦ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।