ਚੰਡੀਗੜ੍ਹ, 2 ਅਕਤੂਬਰ 2025 – ਅਕਤੂਬਰ ਮਹੀਨੇ ਦੇ ਅਗਲੇ ਹਫ਼ਤੇ ਇਕ ਹੋਰ ਸਰਕਾਰੀ ਛੁੱਟੀ ਪੰਜਾਬ ਵਿਚ ਰਹਿਣ ਵਾਲੀ ਹੈ। ਦਰਅਸਲ 7 ਅਕਤੂਬਰ ਨੂੰ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।
ਇਥੇ ਦੱਸ ਦੇਈਏ ਕਿ ਤਿਉਹਾਰਾਂ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਇਸ ਮਹੀਨੇ ਕਾਫ਼ੀ ਤਿਉਹਾਰ ਆ ਰਹੇ ਹਨ, ਜਿਸ ਦੇ ਚੱਲਦਿਆਂ ਪੰਜਾਬ ਵਾਸੀਆਂ ਲਈ ਕਈ ਸਰਕਾਰੀ ਛੁੱਟੀਆਂ ਵੀ ਆ ਰਹੀਆਂ ਹਨ। ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਤੋਂ ਬਾਅਦ 20 ਅਕਤਬੂਰ ਨੂੰ ਦੀਵਾਲੀ ਅਤੇ 21 ਅਕਤੂਬਰ ਨੂੰ ਵਿਸ਼ਵਕਰਮਾ ਦਾ ਤਿਉਹਾਰ ਆ ਰਿਹਾ ਹੈ, ਜਿਸ ਕਰਕੇ ਸੂਬੇ ਵਿਚ ਸਰਕਾਰੀ ਛੁੱਟੀ ਰਹੇਗੀ।


