ਭੈਣ ਦੇ ਭੋਗ ‘ਤੇ ਜਾ ਰਹੇ ਦੋ ਸਗੇ ਭਰਾਵਾਂ ਉੱਤੇ ਟੁੱਟ ਕੇ ਡਿੱਗਿਆ ਸਫੈਦਾ, ਦੋਹਾਂ ਦੀ ਮੌਤ

  • ਭੈਣ ਦੇ ਭੋਗ ਤੇ ਜਾ ਰਹੇ ਦੋ ਸਗੇ ਭਰਾਵਾਂ ਦਾ ਕਾਲ ਬਣ ਗਿਆ ਸਫੈਦੇ ਦਾ ਦਰਖਤ
  • ਮੋਟਰਸਾਈਕਲ ਤੇ ਜਾ ਰਹੇ ਦੋ ਭਰਾਵਾਂ ਤੇ ਟੁੱਟ ਕੇ ਡਿੱਗਿਆ ਸਫੈਦਾ ਦੋਹਾਂ ਦੀ ਹੋਈ ਮੌਤ

ਗੁਰਦਾਸਪੁਰ, 5 ਜੁਲਾਈ 2024 – ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਨੇੜੇ ਅੱਜ ਸਵੇਰੇ ਇੱਕ ਬੇਹਦ ਦਰਦਨਾਕ ਸੜਕ ਵਾਪਰ ਗਿਆ, ਜਦੋਂ ਮੋਟਰਸਾਈਕਲ ਤੇ ਜਾ ਰਹੇ ਦੋ ਸਕੇ ਭਰਾਵਾਂ ਉੱਪਰ ਸੜਕ ਕਿਨਾਰੇ ਲੱਗੇ ਸਫੇਦੇ ਦੇ ਦਰਖਤ ਦਾ ਵੱਡਾ ਟਹਿਣਾ ਟੁੱਟ ਕੇ ਡਿੱਗ ਗਿਆ, ਜਿਸ ਕਾਰਨ ਮੋਟਰਸਾਈਕਲ ਚਲਾ ਰਿਹਾ ਭਰਾ ਮੋਟਰਸਾਈਕਲ ਤੇ ਕਾਬੂ ਨਹੀਂ ਰੱਖ ਪਾਇਆ ਅਤੇ ਹਾਦਸੇ ਦੌਰਾਨ ਦੋਨਾਂ ਦੀ ਮੌਤ ਹੋ ਗਈ।

ਮੌਕੇ ਤੇ ਪਹੁੰਚੇ ਮ੍ਰਿਤਕ ਭਰਾਵਾਂ ਦੇ ਪਰਿਵਾਰ ਇੰਨੇ ਸਦਮੇ ਵਿੱਚ ਸਨ ਕਿ ਕੈਮਰੇ ਸਾਹਮਣੇ ਕੁਝ ਬੋਲ ਵੀ ਨਹੀਂ ਪਾਏ। ਉਹਨਾਂ ਦੇ ਇੱਕ ਰਿਸ਼ਤੇਦਾਰ ਨੇ ਦੱਸਿਆ ਕਿ ਦੋਵੇਂ ਭਰਾ ਆਪਣੀ ਭੈਣ ਦੇ ਭੋਗ ਤੇ ਕਾਦੀਆਂ ਦੇ ਪਿੰਡ ਖਾਰੇ ਜਾ ਰਹੇ ਸਨ ਕਿ ਰਸਤੇ ਵਿੱਚ ਦੋਨਾਂ ਭਰਾਵਾਂ ਦੇ ਨਾਲ ਇਹ ਹਾਦਸਾ ਵਾਪਰ ਜਾਣ ਕਾਰਨ ਦੋਹਾਂ ਦੀ ਵੀ ਮੌਤ ਹੋ ਗਈ। ਦੋਹਾਂ ਭਰਾਵਾਂ ਦੀ ਪਹਿਚਾਨ ਬਲਕਾਰ ਸਿੰਘ ਅਤੇ ਗੁਰਮੇਜ ਸਿੰਘ ਵਾਸੀ ਸ਼ਹੂਰ ਕਲਾਂ ਦੇ ਤੌਰ ਤੇ ਹੋਈ ਹੈ

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

MP ਸੰਜੀਵ ਅਰੋੜਾ ਵੱਲੋਂ ਸਿਵਲ ਹਸਪਤਾਲ ਦੇ ਵਿਕਾਸ ਕਾਰਜਾਂ, ਹਲਵਾਰਾ ਹਵਾਈ ਅੱਡੇ ਦੀ ਸਥਿਤੀ ਅਤੇ ਐਨ.ਐਚ.ਏ.ਆਈ. ਪ੍ਰੋਜੈਕਟਾਂ ਦੀ ਸਮੀਖਿਆ

ਪੀ.ਏ.ਯੂ. ਦੇ ਫ਼ਸਲ ਵਿਗਿਆਨ ਦੇ ਵਿਦਿਆਰਥੀ ਨੂੰ ਅਮਰੀਕਾ ਦੀ ਯੂਨੀਵਰਸਿਟੀ ਵਿਚ ਨੌਕਰੀ ਮਿਲੀ