ਨਸ਼ੇ ਕਾਰਨ ਦੋ ਸਕੇ ਭਰਾਵਾਂ ਦੀ ਇੱਕ ਦਿਨ ਹੀ ਮੌਤ, ਇੱਕ ਦੀ ਜੇਲ੍ਹ ‘ਚ ਇਲਾਜ ਦੌਰਾਨ ਤੇ ਦੂਜੇ ਦੀ ਓਵਰਡੋਜ਼ ਨਾਲ ਹੋਈ ਮੌਤ

ਅੰਮ੍ਰਿਤਸਰ, 18 ਅਕਤੂਬਰ 2022 – ਅੰਮ੍ਰਿਤਸਰ ‘ਚ ਨਸ਼ੇ ਕਾਰਨ ਦੋ ਭਰਾਵਾਂ ਦੀ ਜਾਨ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਨਸ਼ੀਲੇ ਪਦਾਰਥਾਂ ਸਮੇਤ ਫੜਿਆ ਗਿਆ ਸੀ ਅਤੇ ਜੇਲ੍ਹ ‘ਚ ਬੰਦ ਸੀ ਅਤੇ ਉਹ ਨਸ਼ੇ ਦਾ ਆਦੀ ਸੀ, ਸਿਹਤ ਵਿਗੜਣ ਕਾਰਨ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਦੇ ਨਾਲ ਹੀ ਦੂਜੇ ਭਰਾ ਨੇ ਗਮ ‘ਚ ਨਸ਼ੇ ਦੀ ਓਵਰਡੋਜ਼ ਲੈ ਲਈ। ਦੋਵਾਂ ਭਰਾਵਾਂ ਦੀ ਮੌਤ ਕਰੀਬ 5 ਘੰਟੇ ਦੇ ਸਮੇਂ ਵਿੱਚ ਇੱਕੋ ਦਿਨ ਵਿੱਚ ਹੋਈ। ਦੋਵਾਂ ਬੱਚਿਆਂ ਦੀ ਮੌਤ ਤੋਂ ਬਾਅਦ ਪੂਰਾ ਪਰਿਵਾਰ ਅਤੇ ਗੁਆਂਢੀ ਸੋਗ ਵਿੱਚ ਹਨ ਅਤੇ ਸਰਕਾਰ ਤੋਂ ਨਸ਼ਾ ਖਤਮ ਕਰਨ ਦੀ ਮੰਗ ਕਰ ਰਹੇ ਹਨ।

ਇਹ ਘਟਨਾ ਹਲਕਾ ਪੂਰਬੀ ਅਧੀਨ ਪੈਂਦੇ ਕਟੜਾ ਬਾਗੀਆ ਦੀ ਹੈ। ਜਿੱਥੇ ਨਸ਼ੇ ਨੇ ਦੋ ਭਰਾਵਾਂ ਦੀ ਜਾਨ ਲੈ ਲਈ। ਦੋਵੇਂ ਨਸ਼ੇ ਦੇ ਆਦੀ ਸਨ। ਵੱਡਾ ਭਰਾ ਹਰਗੁਣ ਨਸ਼ਾ ਵੇਚਣ ਦਾ ਕੰਮ ਕਰਦਾ ਸੀ। ਜਿਸ ਕਾਰਨ ਪੁਲੀਸ ਨੇ ਕੁਝ ਦਿਨ ਪਹਿਲਾਂ ਉਸ ਨੂੰ ਗ੍ਰਿਫ਼ਤਾਰ ਕਰਕੇ ਐਨਡੀਪੀਐਸ ਕੇਸ ਵਿੱਚ ਜੇਲ੍ਹ ਭੇਜ ਦਿੱਤਾ ਸੀ। ਜੇਲ੍ਹ ਵਿੱਚ ਉਸਦੀ ਹਾਲਤ ਵਿਗੜ ਗਈ। ਉਸ ਨੂੰ ਜੇਲ੍ਹ ਵਿੱਚੋਂ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਪਰ ਉੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜੇਲ੍ਹ ਪ੍ਰਸ਼ਾਸਨ ਨੇ ਇਸ ਦੀ ਸੂਚਨਾ ਪਰਿਵਾਰ ਨੂੰ ਦਿੱਤੀ।

ਪਰਿਵਾਰ ਅਜੇ ਵੀ ਵੱਡੇ ਪੁੱਤਰ ਦੇ ਵਿਛੋੜੇ ਦਾ ਦੁੱਖ ਝੱਲ ਰਿਹਾ ਸੀ। ਫਿਰ ਛੋਟੇ ਬੇਟੇ ਕਾਲੂ ਦੀ ਮੌਤ ਦੀ ਖਬਰ ਵੀ ਘਰ ਪਹੁੰਚ ਗਈ। ਕਾਲੂ ਆਪਣੇ ਭਰਾ ਦੀ ਮੌਤ ਦੀ ਖ਼ਬਰ ਸੁਣ ਕੇ ਬੇਚੈਨ ਹੋ ਗਿਆ ਅਤੇ ਨਸ਼ੇ ਦਾ ਟੀਕਾ ਲਗਾਉਣ ਲਈ ਚੱਲੀ ਖੂਹ ‘ਤੇ ਚਲਾ ਗਿਆ। ਉਥੇ ਹੀ ਉਸ ਨੇ ਓਵਰਡੋਜ਼ ਲੈ ਲਈ ਅਤੇ ਬੇਹੋਸ਼ ਹੋ ਗਿਆ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਉਸ ਦੀ ਵੀ ਮੌਤ ਹੋ ਗਈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਵਿਜੀਲੈਂਸ ਅਧਿਕਾਰੀ ਨੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਘਰ ਕਿਉਂ ਬੁਲਾਇਆ ?, ਇਸ ਗੱਲ ਦੀ ਜਾਂਚ ਹੋਣੀ ਚਾਹੀਦੀ – ਸੁਨੀਲ ਜਾਖੜ

ਸਿਸੋਦੀਆ ਦੀ ਤੁਲਨਾ ਭਗਤ ਸਿੰਘ ਨਾਲ ਕਰਨ ਦਾ ਮਾਮਲਾ: ਕੇਜਰੀਵਾਲ ਮੁਆਫ਼ੀ ਮੰਗੇ, ਸ਼ਹੀਦ ਦੇ ਪਰਿਵਾਰ ਨੇ ਕੀਤੀ ਮੰਗ