ਅੰਮ੍ਰਿਤਸਰ ਪੁਲਿਸ ਵੱਲੋਂ ਦੋ ਨਸ਼ਾ ਤਸਕਰ ਕਾਬੂ: ਹੈਰੋਇਨ ਤੇ ਹਥਿਆਰ ਬਰਾਮਦ

ਅੰਮ੍ਰਿਤਸਰ , 11 ਜੂਨ 2024 – ਅੰਮ੍ਰਿਤਸਰ ਪੁਲਿਸ ਨੇ ਪਾਕਿਸਤਾਨ ਤੋਂ ਸਰਹੱਦ ਪਾਰ ਤੋਂ ਚੱਲ ਰਹੇ ਇੱਕ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗਿਰੋਹ ਨਾਲ ਜੁੜੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 7.5 ਕਿਲੋ ਹੈਰੋਇਨ, 16 ਕਾਰਤੂਸ ਅਤੇ 1 ਮੋਟਰਸਾਈਕਲ ਬਰਾਮਦ ਕੀਤਾ ਹੈ। ਐਸਐਸਓਸੀ ਅੰਮ੍ਰਿਤਸਰ ਨੇ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਕੰਮ ਕਰ ਰਹੀ ਹੈ। ਇਹ ਪ੍ਰਗਟਾਵਾ ਡੀਜੀਪੀ ਗੌਰਵ ਯਾਦਵ ਨੇ ਕੀਤਾ। ਉਨ੍ਹਾਂ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।

ਹੁਣ ਤੱਕ ਦੀ ਪੁਲਿਸ ਜਾਂਚ ਵਿੱਚ ਇਹ ਗੱਲ ਸਾਫ਼ ਹੋ ਗਈ ਹੈ ਕਿ ਇਹ ਹੈਰੋਇਨ ਡਰੋਨ ਰਾਹੀਂ ਸਰਹੱਦ ਪਾਰ ਤੋਂ ਆਈ ਸੀ। ਇਸ ਦੇ ਨਾਲ ਹੀ ਇਹ ਲੋਕ ਹੈਰੋਇਨ ਲੈ ਕੇ ਅੱਗੇ ਵੱਧ ਰਹੇ ਸਨ। ਇਸ ਦੇ ਨਾਲ ਹੀ ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਸ ਗਿਰੋਹ ਵਿੱਚ ਹੋਰ ਕੌਣ-ਕੌਣ ਸ਼ਾਮਲ ਹਨ, ਜੋ ਇੱਥੇ ਬੈਠ ਕੇ ਆਸਾਨੀ ਨਾਲ ਇਸ ਕੰਮ ਨੂੰ ਅੰਜਾਮ ਦੇ ਰਹੇ ਹਨ। ਇਸ ਤੋਂ ਪਹਿਲਾਂ ਵੀ ਅੰਮ੍ਰਿਤਸਰ ਪੁਲਿਸ ਅਜਿਹੇ ਇੱਕ ਗਿਰੋਹ ਨੂੰ ਫੜ ਚੁੱਕੀ ਹੈ। ਜੋ ਬਰਸਾਤ ਦੇ ਮੌਸਮ ਦੌਰਾਨ ਨਦੀਆਂ ਰਾਹੀਂ ਹੈਰੋਇਨ ਸਪਲਾਈ ਕਰਨ ਦਾ ਕੰਮ ਕਰਦਾ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ‘ਚ DAP ਖਾਦ ਦੇ ਸੈਂਪਲ ਫੇਲ੍ਹ: ਦੋ ਲੈਬਾਂ ਦੀਆਂ ਰਿਪੋਰਟਾਂ ‘ਚ ਹੋਈ ਪੁਸ਼ਟੀ, ਖਾਦ ਦੀ ਸਪਲਾਈ ਬੰਦ

ਕੰਗਣਾ ਰਣੌਤ ‘ਤੇ ਭੜਕੇ CM ਭਗਵੰਤ ਮਾਨ, ਕਿਹਾ- ਪੂਰੇ ਪੰਜਾਬ ਨੂੰ ਅੱਤਵਾਦੀ ਕਹਿਣਾ ਗਲਤ